Home ਪਰਸਾਸ਼ਨ ਐਸ.ਡੀ.ਐਮ.ਮਾਲੇਰਕੋਟਲਾ ਵਲੋਂ ਆਬਕਾਰੀ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ

ਐਸ.ਡੀ.ਐਮ.ਮਾਲੇਰਕੋਟਲਾ ਵਲੋਂ ਆਬਕਾਰੀ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ

44
0

ਮਾਲੇਰਕੋਟਲਾ 10 ਅਪ੍ਰੈਲ ( ਰਾਜਨ ਜੈਨ)-ਉਪ ਮੰਡਲ ਮੈਜਿਸਟਰੇਟ ਸ੍ਰੀ ਕਰਨਦੀਪ ਸਿੰਘ ਨੇ ਆਬਕਾਰੀ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਸੱਦੀ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਪ੍ਰਧਾਨਗੀ ਕਰਦਿਆ ਨਿਰਦੇਸ਼ ਦਿੱਤੇ ਕਿ ਨਜਾਇਜ਼ ਸ਼ਰਾਬ ਦੀ ਪੂਰੀ ਤਰ੍ਹਾਂ ਰੋਕਥਾਮ ਲਈ ਪੁਲਿਸ, ਆਬਕਾਰੀ ਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਸੰਵੇਦਨਸ਼ੀਲ ਇਲਾਕਿਆਂ ’ਤੇ ਕਰੜੀ ਨਿਗਰਾਨੀ ਰੱਖਣ। ਇਸ ਮੌਕੇ ਪੁਲਿਸ ਵਿਭਾਗ ਅਤੇ ਜ਼ਿਲ੍ਹਾ ਅਟਾਰਨੀ ਨਾਲ ਆਬਕਾਰੀ ਐਕਟ ਤਹਿਤ ਦਰਜ ਮਹੱਤਵਪੂਰਨ ਕੇਸਾਂ ਦੀ ਪ੍ਰਗਤੀ ਦਾ ਜਾਇਜਾ ਵੀ ਲਿਆ ।ਇਸ ਮੌਕੇ ਉਨ੍ਹਾਂ ਆਬਕਾਰੀ ਵਿਭਾਗ ਤੇ ਪੁਲਿਸ ਨੂੰ ਉਪ ਮੰਡਲ ਪੱਧਰ ’ਤੇ ਬਿਹਤਰੀਨ ਤਾਲਮੇਲ ਲਈ ਸਾਂਝੀਆਂ ਟੀਮਾਂ ਦਾ ਗਠਨ ਕਰਨ ਲਈ ਕਿਹਾ । ਭਗੌੜਿਆਂ ਤੇ ਸ਼ਕੰਜਾ ਕੱਸਣ ਦੀ ਗੱਲ ਕਰਦਿਆ ਉਨ੍ਹਾਂ ਕਿਹਾ ਕਿ ਨਜਾਇਜ਼ ਸ਼ਰਾਬ ਕੱਢਣ ਤੇ ਵੇਚਣ ਵਾਲਿਆਂ ਦੀਆਂ ਜਾਇਦਾਦਾਂ ਨੂੰ ਅਟੈਚ ਕਰਨ ਦੇ ਕੰਮ ਵਿਚ ਵੀ ਤੇਜ਼ੀ ਲਿਆਂਦੀ ਜਾਵੇ। ਜ਼ਿਲ੍ਹਾ ਅਟਾਰਨੀ ਨੂੰ ਕਿਹਾ ਕਿ ਨਸ਼ਾ ਤਸਕਰਾਂ ਸਬੰਧੀ ਕਾਨੂੰਨੀ ਕਾਰਵਾਈ ਨੂੰ ਹੋਰ ਪੁਖ਼ਤਗੀ ਨਾਲ ਯਕੀਨੀ ਬਣਾਇਆ ਜਾਵੇ ਤਾਂ ਜੋ ਸਜ਼ਾ ਦਰ ਵਿਚ ਵਾਧਾ ਹੋ ਸਕੇ।ਮੀਟਿੰਗ ਦੌਰਾਨ ਡੀ.ਐਸ.ਪੀ.(ਐਚ) ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਸੰਵੇਦਨਸ਼ੀਲ ਇਲਾਕਿਆਂ ਅੰਦਰ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਨਜਾਇਜ਼ ਸ਼ਰਾਬ ਦੀ ਪੂਰੀ ਤਰ੍ਹਾਂ ਰੋਕਿਆ ਜਾ ਸਕੇ ਅਤੇ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ।ਆਬਕਾਰੀ ਅਫ਼ਸਰ ਸੰਗਰੂਰ-2 ਪ੍ਰੀਤ ਭੁਪਿੰਦਰ ਸਿੰਘ ਨੇ ਦੱਸਿਆ ਕਿ ਆਬਕਾਰੀ ਵਿਭਾਗ, ਪੰਜਾਬ ਵੱਲੋਂ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀ ਦੀ ਸੂਚਨਾ ਦੇਣ ਲਈ 98759-61126 ਹੈਲਪ-ਲਾਈਨ ਨੰਬਰ ਦੇ ਦਿੱਤੀ ਜਾ ਸਕਦੀ ਹੈ । ਸੂਚਨਾ ਦੇਣ ਵਾਲੇ ਵਿਅਕਤੀ ਦਾ ਨੰਬਰ ਅਤੇ ਹੋਰ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ । ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਧਿਆਨ ਵਿੱਚ ਸ਼ਰਾਬ ਦਾ ਨਜਾਇਜ਼ ਧੰਦੇ ਸਬੰਧੀ ਜਾਂ ਧੰਦਾ ਕਰਨ ਵਾਲੇ ਕਿਸੇ ਵਿਅਕਤੀ ਸਬੰਧੀ ਕੋਈ ਜਾਣਕਾਰੀ ਆਉਂਦੀ ਹੈ ਤਾਂ ਬਿਨਾਂ ਕਿਸੇ ਦੇਰੀ ਤੋਂ ਉਕਤ ਨੰਬਰ ਉੱਪਰ ਸੰਪਰਕ ਕਰਕੇ ਜਾਂ ਲੋਕਲ ਪੁਲਿਸ ਸਟੇਸ਼ਨ ਵਿਖੇ ਸੰਪਰਕ ਕਰਕੇ ਪੁਲਿਸ ਦੀ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਾਥ ਦੇਣ । ਇਸ ਮੌਕੇ ਆਬਕਾਰੀ ਨਿਰੀਖਕ ਮਲੇਰਕੋਟਲਾ ਸ੍ਰੀ ਸੋਰਵ ਜਿੰਦਲ ਤੋਂ ਇਲਾਵਾ ਸਬੰਧਿਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।

LEAVE A REPLY

Please enter your comment!
Please enter your name here