ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ ( ਰੋਹਿਤ ਗੋਇਲ)-ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਨੋਡਲ ਅਫਸਰ ਪੰਜਾਬ ਹੁਨਰ ਵਿਕਾਸ ਮਿਸ਼ਨ ਅਨੁਪ੍ਰਿਤਾ ਜੋਹਲ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਵੱਖ-ਵੱਖ ਕਿੱਤਿਆਂ ਦੀ ਮੁਫਤ ਸਿਖਲਾਈ ਲੈਣ ਲਈ ਹੁਨਰ ਵਿਕਾਸ ਕੇਂਦਰਾਂ ਵਿੱਚ ਦਾਖਲਾ ਲੈਣ। ਉਨ੍ਹਾਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਕੇਂਦਰ ਚਲਾਏ ਜਾ ਰਹੇ ਹਨ ਜਿਥੇ ਕਿ ਕਿੱਤਿਆਂ ਦੀ ਸਿਖਲਾਈ ਮੁਫਤ ਦਿੱਤੀ ਜਾਂਦੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰਡੀਆ ਕਾਲਜ ਸੰਘੋਲ ਵਿਖੇ ਸਥਿਤ ਸ਼੍ਰੀਮਤੀ ਜਵਾਲਾ ਦੇਵੀ ਮੈਮੋਰੀਅਲ ਟਰਸਟ ਵਿਖੇ 8ਵੀਂ ਪਾਸ ਨੌਜਵਾਨਾਂ ਨੂੰ ਸ਼ੇਫ-ਦਿ-ਪਾਰਟੀ (Assistant of Chef), ਗੁਰੂਕੁਲ ਇੰਸਟੀਚਿਊਟ ਆਫ ਫਾਰਮਾਸਿਊਟੀਕਰਲ ਸਾਇੰਸ ਬਦੇਸ਼ ਕਲਾਂ (ਖਮਾਣੋਂ) ਵਿਖੇ 10ਵੀ. ਪਾਸ ਲੜਕੀਆਂ ਨੂੰ ਬਿਊਟੀ ਐਂਡ ਨੇਲ ਆਰਟ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਟਰੇਨਿੰਗ ਕੋਰਸ ਸਿਰਫ ਪਿੰਡ ਨਾਲ ਸਬੰਧਤ ਪ੍ਰਾਰਥੀਆਂ ਪਾਸਤੇ ਹਨ। ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਟਰੇਨਿੰਗ ਲੈਣ ਦੇ ਚਾਹਵਾਨ ਪ੍ਰਾਰਥੀਆਂ ਵਾਸਤੇ ਸੈਂਟਰ ਵਿੱਚ ਰਹਿਣਾ ਲਾਜ਼ਮੀ ਹੋਵੇਗਾ। ਪ੍ਰਾਰਥੀ ਨੂੰ ਰਹਿਣਾ, ਖਾਣਾ-ਪੀਣਾ ਅਤੇ ਕੋਰਸ ਦਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸਿਖਲਾਈ ਪੂਰੀ ਹੋਣ ਉਪਰੰਤ ਸਿਖਿਆਰਥੀਆਂ ਨੂੰ ਸਰਟੀਫੇਕਟ ਦੇਣ ਤੋਂ ਇਲਾਵਾ ਪ੍ਰਾਈਵੇਟ ਨੌਕਰੀ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਸਿਖਲਾਈ ਲੈਣ ਵਾਲੇ ਨੌਜਵਾਨਾਂ ਦੀ ਉਮਰ ਘੱਟੋ ਘੱਟ 18 ਸਾਲ ਹੋਣੀ ਚਾਹੀਦੀ ਹੈ। ਰਜਿਸਟਰੇਸ਼ਨ ਕਰਵਾਉਣ ਲਈ ਪ੍ਰਾਰਥੀ https://forms.gle/kYtnNDPdQ8vcNiXj7 ਤੇ ਆਪਣੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਇਸ ਬਾਰੇ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 114-ਏ ਵਿਖੇ ਜਾਂ 77173-02457, 94646-52819, 84390-00082 ਅਤੇ 82181-66732 ਤੇ ਸੰਪਰਕ ਕੀਤਾ ਜਾ ਸਕਦਾ ਹੈ।