“ਨਗਰ ਨਿਗਮ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦੁਕਾਨਾਂ ਦੀ ਕੀਤੀ ਚੈਕਿੰਗ”
ਲੋਕ ਬਜ਼ਾਰ ਜਾਣ ਸਮੇਂ ਕੱਪੜੇ ਜਾਂ ਜੂਟ ਦਾ ਥੈਲਾ ਘਰ ਤੋਂ ਹੀ ਲੈ ਕੇ ਜਾਣ
ਬਟਾਲਾ, 11 ਅਪ੍ਰੈਲ (ਬੋਬੀ ਸਹਿਜਲ – ਮੋਹਿਤ ਜੈਨ) : ਨਗਰ ਨਿਗਮ ਬਟਾਲਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵਲੋਂ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੇ ਖਿਲਾਫ ਛਾਪੇਮਾਰੀ ਮੁਹਿੰਮ ਚਲਾਈ ਗਈ।ਇਸ ਮੌਕੇ ਟੀਮ ਦੇ ਅਧਿਕਾਰੀਆਂ ਨੇ ਗਾਂਧੀ ਚੌਂਕ ਤੇ ਡੇਰਾ ਬਾਬਾ ਨਾਨਕ ਆਦਿ ਦੇ ਦੁਕਾਨਦਾਰਾਂ/ਰੇਹੜੀਆਂ ਵਾਲਿਆਂ ਦੀ ਚੈਕਿੰਗ ਕੀਤੀ ਤੇ ਦੁਕਾਨਦਾਰਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬਿਲਕੁਲ ਨਾ ਕਰਨ, ਨਹੀਂ ਤਾਂ ਸਖ਼ਤੀ ਨਾਲ ਚਲਾਨ ਕੱਟੇ ਜਾਣਗੇ।
ਇਸ ਮੌਕੇ ਗੱਲ ਕਰਦਿਆਂ Dr Shayari Bhandari, ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਕਿਹਾ ਕਿ ਦੁਕਾਨਦਾਰ/ਰੇਹੜੀਆਂ ਵਾਲੇ ਤੋ ਲੋਕ ‘ਸਿੰਗਲ ਯੂਜ਼ ਪਲਾਸਟਿਕ’ (ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ) ਦੀ ਵਰਤੋਂ ਬਿਲਕੁੱਲ ਨਾ ਕਰਨ,ਕਿਉਂਕਿ ਇਹ ਵਾਤਾਵਰਨ ਲਈ ਬੇਹੱਦ ਘਾਤਕ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਅੰਦਰ ਪਹਿਲੀ ਜੁਲਾਈ 2022 ਤੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ਦੀ ਵਰਤੋਂ ਵਸਤਾਂ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ।ਉਨਾਂ ਦੱਸਿਆ ਕਿ 19 ਤਰ੍ਹਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ (ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ,ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਬਜ਼ਾਰ ਜਾਣ ਸਮੇਂ ਕੱਪੜੇ ਜਾਂ ਜੂਟ ਦਾ ਥੈਲਾ ਘਰ ਤੋਂ ਹੀ ਲੈ ਕੇ ਜਾਇਆ ਜਾਵੇ ਤਾਂ ਜੋ ਪਲਾਸਟਿਕ ਦੇ ਲਿਫਾਫੇ ਦੀ ਲੋੜ ਹੀ ਨਾ ਪਵੇ।ਇਸ ਮੌਕੇ ਐਸ.ਡੀ.ਓ ਵਿਨੋਦ ਕੁਮਾਰ, ਸੁਪਰਡੈਂਟ ਨਿਰਮਲ ਸਿੰਘ, ਰਾਜੇਸ਼ ਜੰਬਾ ਅਤੇ ਨਰਾਇਣ ਆਦਿ ਹਾਜ਼ਰ ਹਨ।