Home Farmer ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ...

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਸਾਹਨੇਵਾਲ ਵਿਖੇ ਸਿਖਲਾਈ ਕੈਂਪ 12 ਨੂੰ

42
0

ਲੁਧਿਆਣਾ, 11 ਅਪ੍ਰੈਲ ( ਰੋਹਿਤ ਗੋਇਲ) – ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਭਲਕੇ 12 ਅਪ੍ਰੈਲ (ਬੁੱਧਵਾਰ) ਨੂੰ ਨਵੀਂ ਦਾਣਾ ਮੰਡੀ, ਸਾਹਨੇਵਾਲ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਮੁੱਖ ਖੇਤੀਬਾੜੀ ਅਫ਼ਸਰ ਡਾ. ਬੈਨੀਪਾਲ ਨੇ ਅੱਗੇ ਦੱਸਿਆ ਕਿ ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਅਤੇ ਐਨ.ਐਮ.ਏ.ਈ.ਟੀ. ਦੇ ਸਹਿਯੋਗ ਨਾਲ ਲੱਗਣ ਵਾਲੇ ਇਸ ਕੈਂਪ ਵਿੱਚ ਜਿਲ੍ਹੇ ਭਰ ਵਿੱਚੋਂ ਲਗਭਗ 2000 ਕਿਸਾਨਾਂ ਦੁਆਰਾ ਭਾਗ ਲਿਆ ਜਾਣਾ ਹੈ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ।

LEAVE A REPLY

Please enter your comment!
Please enter your name here