Home ਸਭਿਆਚਾਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ 13 ਅਪ੍ਰੈਲ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ 13 ਅਪ੍ਰੈਲ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਬਟਾਲਾ ਵਿਖੇ ‘ਰੰਗਲਾ ਪੰਜਾਬ’ ਪ੍ਰੋਗਰਾਮ ਵਿੱਚ ਕਰਨਗੇ ਸ਼ਿਰਕਤ

39
0


ਬਟਾਲਾ, 12 ਅਪ੍ਰੈਲ (ਬੋਬੀ ਸਹਿਜਲ – ਧਰਮਿੰਦਰ ) : 13 ਅਪ੍ਰੈਲ ਨੂੰ ਵਿਸਾਖੀ ਦੇ ਦਿਹਾੜੇ ਨੂੰ ਸਮਰਪਤਿ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਰੰਗਲਾ ਪੰਜਾਬ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਅਤੇ ਵਿਸ਼ੇਸ ਮਹਿਮਾਨ ਵਜੋਂ ਬਟਾਲਾ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸੈਰੀ ਕਲਸੀ ਸ਼ਿਰਕਤ ਕਰਨਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਦੱਸਿਆ ਕਿ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ-ਕਮ-ਚੇਅਰਮੈਨ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ-ਕਮ-ਚੇਅਰਮੈਨ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਦੀ ਸੁਚੱਜੀ ਅਗਵਾਈ ਹੇਠ ਕੱਲ੍ਹ 13 ਅਪ੍ਰੈਲ ਨੂੰ ‘ਰੰਗਲਾ ਪੰਜਾਬ’ ਪ੍ਰੋਗਰਾਮ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਬਟਾਲਾ ਸ਼ਾਮ 5 ਵਜੇ ਤੋਂ 7 ਵਜੇ ਤੱਕ ਕਰਵਾਇਆ ਜਾਵੇਗਾ।ਉਨਾਂ ਅੱਗੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ‘ਰੰਗਲੇ ਪੰਜਾਬ’ ਥੀਮ ਨੂੰ ਸਮਰਪਿਤ ਵਿਦਿਆਰਥੀਆਂ ਦੇ ਨਾਟਕ ਮੁਕਾਬਲੇ ਕਰਵਾਏ ਜਾਣਗੇ। ਪਹਿਲੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 11,000 ਰੁਪਏ ਦਾ ਅਤੇ ਦੂਜੇ ਨੰਬਰ ’ਤੇ ਆਉਣ ਵਾਲੀ ਟੀਮ ਨੂੰ 5100 ਰੁਪਏ ਨਗਦ ਇਨਾਮ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਸਾਰੀਆਂ ਟੀਮਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨਾਂ ਲੋਕਾਂ ਨੂੰ 13 ਅਪ੍ਰੈਲ ਨੂੰ ‘ਰੰਗਲਾ ਪੰਜਾਬ’ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ।‘ਰੰਗਲਾ ਪ੍ਰੋਗਰਾਮ ’ਦੇ ਸਬੰਧ ਵਿੱਚ ਅੱਜ ਤਹਿਸੀਲਦਾਰ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਤੇ ਕੀਤੇ ਗਏ ਕੰਮਾਂ ਦਾ ਰੀਵਿਊ ਕੀਤਾ।ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਹਦਾਇਤ ਕੀਤੀ ਗਈ ਹੈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ, ਇਸ਼ ਲਈ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਲੋਂ ਜ਼ਿਲੇ ਗੁਰਦਾਸਪੁਰ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਅਤੇ ਹੋਰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਲਗਾਤਾਰ ਅਜਿਹੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਸਾਡੀ ਨੋਜਵਾਨ ਪੀੜ੍ਹੀ ਆਪਣੇ ਅਮੀਰ ਵਿਰਸੇ ਨਾਲ ਜੁੜੀ ਰਹੇ।

LEAVE A REPLY

Please enter your comment!
Please enter your name here