ਫ਼ਤਹਿਗੜ੍ਹ ਸਾਹਿਬ, 12 ਅਪ੍ਰੈਲ ( ਬੌਬੀ ਸਹਿਜਲ, ਧਰਮਿੰਦਰ)-ਬਾਲ ਭਲਾਈ ਕਮੇਟੀ ਦਾ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਸਥਿਤ ਅੰਬੇਦਕਰ ਭਵਨ ਵਿਖੇ ਸ਼ਿਫਟ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿਭਾਰਤ ਸਰਕਾਰ ਦੀ ਮਿਸ਼ਨ ਵਤਸੱਲਿਆ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਬੱਚਿਆਂ ਸਬੰਧੀ ਹੋਣ ਵਾਲੇ ਮਸਿਲਆ ਨੂੰ ਸੰਜੀਦਗੀ ਅਤੇ ਬਾਲ ਮਿੱਤਰਤਾ ਵਾਲੇ ਮਾਹੋਲ ਵਿੱਚ ਭੇਜਣ ਲਈ ਸੰਚਾਰੂ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਬੱਚਿਆਂ ਸਬੰਧੀ ਮਸਲਿਆਂ ਦਾ ਸੁਚਾਰੂ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਬੱਚਿਆਂ ਨਾਲ ਸਬੰਧਤ ਮਸਲਿਆਂ ਨੂੰ ਵੇਖਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਕੰਮ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਨਾਲ ਸਬੰਧਤ ਸਰੀਰਕ ਸੋਸ਼ਣ ਜਾਂ ਸੁਰੱਖਿਆ ਅਤੇ ਸੰਭਾਲ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਂਦਾ ਹੈ।ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਗੁਆਚੇ ਜਾਂ ਗੁੰਮ ਬੱਚੇ ਜਾਂ ਬੱਚੇ ਦੀ ਸੁਰੱਖਿਆ ਅਤੇ ਸੰਭਾਲ ਦੇ ਦਾਇਰੇ ਵਿੱਚ ਆਉਣ ਵਾਲੇ ਬੱਚੇ ਸਬੰਧੀ ਕੋਈ ਵੀ ਸੂਚਨਾ ਮਿਲਦੀ ਹੈ ਤਾਂ ਉਹ ਤੁਰੰਤ ਹੈਲਪ ਲਾਈਨ 1098 ਜਾਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਮੋਬਾਇਲ ਨੰਬਰ 99143-10010 ਜਾਂ ਬਾਲ ਭਲਾਈ ਕਮੇਟੀ ਜੋ ਕਿ ਹੁਣ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਸਥਿਤ ਅੰਬੇਦਕਰ ਭਵਨ ਵਿਖੇ ਸ਼ਿਫਟ ਹੋ ਗਈ ਹੈ, ਦੇ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਬਾਲ ਭਲਾਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨਾਲ ਸਬੰਧਤ ਮਸਲਿਆ ਨੂੰ ਬਾਲ ਮਿੱਤਰਤਾ ਵਾਲੇ ਮਾਹੋਲ ਵਿੱਚ ਹੱਲ ਕੀਤਾ ਜਾਵੇ। ਉਹਨਾਂ ਦੱਸਿਆ ਕਿ ਜੇਕਰ ਕਿਸੇ ਵੀ ਬੱਚੇ ਨੂੰ ਕਾਊਂਸਲਿੰਗ ਦੀ ਜਰੂਰਤ ਹੋਵੇ ਤਾਂ ਜਿਲ੍ਹਾ ਬਾਲ ਸੁਰੱਖਿਆ ਦਫਤਰ ਕਮਰਾ ਨੰਬਰ 302, ਦੂਜੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।