ਫਤਹਿਗੜ ਸਾਹਿਬ 12 ਅਪ੍ਰੈਲ ( ਰਾਜਨ ਜੈਨ )- ਸਿਵਲ ਸਰਜਨ ਡਾ:ਦਵਿੰਦਰਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾ: ਨਵਜੋਤ ਕੌਰ ਦੀ ਅਗਵਾਈ ਹੇਠ ਕਰਿਆਨੇ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ ਸਾਹਿਬ ਵਿਖੇ ਬੱਚਿਆਂ ਨੂੰ ਤੰਬਾਕੂ ਦੇ ਮਨੁੱਖੀ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ ਨਵਜੋਤ ਕੌਰ ਨੇ ਦੱਸਿਆ ਕਿ ਕੇ ਅੱਜ ਚੈਕਿੰਗ ਦੌਰਾਨ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਜੁਰਮਾਨਾ ਵੀ ਕੀਤਾ ਗਿਆ।। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਖਾਣ-ਪੀਣ ਦੀਆਂ ਵਸਤਾਂ ਦੇ ਨਾਲ-ਨਾਲ ਤੰਬਾਕੂ ਵੇਚਣ ਨਾਲ ਕੋਟਪਾ ਦੀ ਉਲੰਘਣਾ ਹੂੰਦੀ ਹੈ ਅਤੇ ਅਜਿਹਾ ਕਰਨ ਤੇ ਵਿਭਾਗ ਵੱਲੋਂ ਸਮੇਂ ਸਮੇਂ ਤੇ ਚੈਕਿੰਗ ਕਰ ਕੇ ਉਨ੍ਹਾਂ ਦੇ ਚਲਾਨ ਕੀਤੇ ਜਾਂਦੇ ਹਨ ਅਤੇ ਆਮ ਲੋਕਾਂ,ਦੁਕਾਨਦਾਰਾਂ ਨੂੰ ਤੰਬਾਕੂ ਦੇ ਸੇਵਨ ਨਾਲ ਮਨੁੱਖੀ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਜਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾਕਟਰ ਨਵਨੀਤ ਕੌਰ ਨੇ ਸਕੂਲੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੰਬਾਕੂ ਸਿਹਤ ਲਈ ਹਾਨੀਕਾਰਕ ਹੁੰਦਾ ਹੈ , ਇਸ ਦੀ ਵਰਤੋਂ ਕਰਨ ਨਾਲ ਮੂੰਹ,ਗਲੇ ਅਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ। ਤੰਬਾਕੂ ਕੰਟਰੋਲ ਐਕਟ ਅਨੁਸਾਰ ਵਿਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਤੇ ਪੂਰਨ ਪਾਬੰਦੀ ਹੈ। ਇਸ ਟੀਮ ਵਿੱਚ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਗੁਰਦੀਪ ਸਿੰਘ ਅਤੇ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਅਮਰਜੀਤ ਸਿੰਘ ਸਾਮਿਲ ਸਨ।