ਨਿਹਾਲ ਸਿੰਘ ਵਾਲਾ (ਰਾਜੇਸ ਜੈਨ) ਬੀਤੇ ਦਿਨੀਂ ਹਲਕਾ ਨਿਹਾਲ ਸਿੰਘ ਵਾਲਾ ਦੀ ਫੇਰੀ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਰਾਪਤ ਧਰਤੀ ਗੁਰਦੁਆਰਾ ਲੋਹਗੜ੍ਹ ਜ਼ਫਰਨਾਮਾ ਸਾਹਿਬ ਦੀਨਾ ਵਿਖੇ ਨਤਮਸਤਕ ਹੋਏ। ਜਿੱਥੇ ਗੁਰਦੁਆਰਾ ਸਾਹਿਬ ਦੇ ਸਮੂਹ ਸਟਾਫ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਅੰਮਿ੍ਤਪਾਲ ਸਿੰਘ ਖਾਲਸਾ ਦੀਨਾ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਨਗਰ ਵਾਸੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਟਰੱਕ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਅਤੇ ਵੱਡੀ ਗਿਣਤੀ ਵਿਚ ‘ਆਪ’ ਵਰਕਰ ਪਹੁੰਚੇ। ਇਸ ਦੌਰਾਨ ਅੰਮਿ੍ਤਪਾਲ ਸਿੰਘ ਖਾਲਸਾ ਨੇ ਜਿੱਥੇ ਨਗਰ ਦੀਨਾ ਸਾਹਿਬ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ ਉੱਥੇ ਹੀ ਉਨ੍ਹਾਂ ਪਿੰਡ ਦਾ ਵਿਕਾਸ ਸਰਕਾਰਾਂ ਵੱਲੋਂ ਕਿਵੇਂ ਨਕਾਰਿਆ ਹੋਇਆ ਹੈ, ਉਸ ਦੀ ਵੀ ਜਾਣਕਾਰੀ ਦਿੱਤੀ। ਭਾਵੇਂ ਕਿ ਪਿਛਲੇ ਦਿਨੀਂ ਖ਼ਤਮ ਹੋਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਇਤਿਹਾਸਕ ਪਿੰਡ ਦੀਨਾ ਸਾਹਿਬ ਨੂੰ ਨਮੁੂਨੇ ਦਾ ਪਿੰਡ ਬਣਾਉਣ ਅਤੇ ਗੁਰੂ ਗੋਬਿੰਦ ਸਿੰਘ ਮਾਰਗ ਦੀ ਸੜਕ ਨੂੰ ਨਵਿਆਉਣ ਦਾ ਮੁੱਦਾ ਸਰਕਾਰ ਅੱਗੇ ਰੱਖਿਆ ਵੀ ਸੀ ਪਰ ਉਸ ਤੋਂ ਪਾਸੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੀ ਸ਼ਰਧਾ ਦਰਸ਼ਾਉਂਦਿਆਂ ਆਪਣੇ ਨਿੱਜੀ ਕੋਟੇ ਵਿਚੋਂ 10 ਲੱਖ ਰੁਪਏ ਦੀ ਗ੍ਾਂਟ ਇਤਿਹਾਸਕ ਨਗਰ ਦੀਨਾ ਸਾਹਿਬ ਨੂੰ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਅਤੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਨਗਰ ਦੇ ਵਿਕਾਸ ਨੂੰ ਪਹਿਲ ਦੇਣ ਵਾਸਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਨਾਲ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨਗੇ। ਇਸ ਮੌਕੇ ਜਿੱਥੇ ਨਗਰ ਵਾਸੀਆਂ ਨੇ ਸੰਧਵਾਂ ਦਾ ਧੰਨਵਾਦ ਕੀਤਾ ਉੱਥੇ ਹੀ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਸਪੀਕਰ ਸੰਧਵਾ ਅਤੇ ਵਿਧਾਇਕ ਬਿਲਾਸਪੁਰ ਸਮੇਤ ਡੀਐੱਸਪੀ ਮਨਜੀਤ ਸਿੰਘ ਢੇਸੀ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਜੀਵਨ ਸਿੰਘ ਸੈਦੋਕੇ, ਗੁਰਮੀਤ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਪ੍ਰਧਾਨ, ਮੁਖਤਿਆਰ ਸਿੰਘ ਸੈਕਟਰੀ, ਸਵਰਨ ਸਿੰਘ, ਨਿਰਮਲ ਗਿੱਲ, ਕੁੱਕੀ ਸੇਖੋਂ, ਸੁਖਵਿੰਦਰ ਸਿੰਘ ਬਰਾੜ, ਜਗਮੋਹਨ ਸਿੰਘ, ਪੀਏ ਹਰਪਾਲ ਸਿੰਘ ਸ਼ਨੀ, ਪੱਤਰਕਾਰ ਤੋਤਾ ਸਿੰਘ, ਐੱਸਐੱਚਓ ਲਛਮਣ ਸਿੰਘ ਆਦਿ ਹਾਜ਼ਰ ਸਨ।