Home crime ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਕਾਰਨ 55 ਸਾਲਾਂ ਵਿਅਕਤੀ ਦੀ ਮੌਤ

ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਕਾਰਨ 55 ਸਾਲਾਂ ਵਿਅਕਤੀ ਦੀ ਮੌਤ

60
0


ਡੇਰਾਬੱਸੀ 13 ਅਪ੍ਰੈਲ (ਅਸ਼ਵਨੀ ਕੁਮਾਰ) : ਡੇਰਾਬੱਸੀ ਤਹਿਸੀਲ ਵਿੱਚ ਕੰਮ ਕਰਨ ਵਾਲੇ ਇੱਕ ਵਿਅਕਤੀ ਦੀ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪ੍ਰਾਪਤ ਜਾਣਕਾਰੀ ਮੁਤਾਬਿਕ ਮਾਮਲੇ ਦੀ ਤਫਤੀਸ਼ ਕਰ ਰਹੇ ਹੌਲਦਾਰ ਮੁਕੇਸ਼ ਕੁਮਾਰ ਰਾਣਾ ਨੇ ਦੱਸਿਆ ਕਿ ਗੁਰਮੇਲ ਸਿੰਘ (55) ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਰਾਣੀ ਮਾਜਰਾ ਹਾਲ ਵਾਸੀ ਸਰਦਾਰਪੁਰਾ ਕਾਲੋਨੀ ਲਾਲੜੂ ਮੰਡੀ ਦਾ ਰਹਿਣ ਵਾਲਾ ਸੀ।ਜੋ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਡੇਰਾਬੱਸੀ ਤਹਿਸੀਲ ਵਿੱਚ ਬਤੌਰ ਟਾਈਪੀਸਟ ਦੇ ਤੌਰ ‘ਤੇ ਪ੍ਰਰਾਈਵੇਟ ਕੰਮ ਕਰਦਾ ਸੀ। ਕੱਲ ਸ਼ਾਮ ਉਹ ਡੇਰਾਬੱਸੀ ਤਹਿਸੀਲ ਵਿਚੋਂ ਆਪਣਾ ਕੰਮ ਖਤਮ ਕਰਕੇ ਆਪਣੇ ਘਰ ਲਾਲੜੂ ਜਾਣ ਲਈ ਆਪਣੇ ਮੋਟਰਸਾਈਕਲ ‘ਤੇ ਰਵਾਨਾ ਹੋਇਆ। ਉਹ ਮੋਟਰਸਾਈਕਲ ‘ਤੇ ਇਕੱਲਾ ਹੀ ਸਵਾਰ ਸੀ।ਜਦੋਂ ਉਹ ਐੱਚਪੀ ਪੈਟਰੋਲ ਪੰਪ ਨੇੜੇ ਬਣੇ ਸੇਠੀ ਬਾਬਾ ਪਿੰਡ ਜਵਾਹਰਪੁਰ ਕੋਲ ਪਹੁੰਚਿਆ ਤਾਂ ਉਸ ਨੂੰ ਪਿੱਛੇ ਤੋਂ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਟੱਕਰ ਮਾਰੀ ਦਿੱਤੀ ਅਤੇ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸ ਕਾਰਨ ਮਿ੍ਤਕ ਗੁਰਮੇਲ ਸਿੰਘ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸ ਨੂੰ ਰਾਹਗੀਰਾਂ ਨੇ ਐਂਬੂਲੈਂਸ ਰਾਹੀਂ ਇਲਾਜ ਲਈ ਚੰਡੀਗੜ੍ਹ ਸੈਕਟਰ-32 ਹਸਪਤਾਲ ਵਿਚ ਦਾਖ਼ਲ ਕਰਵਾਇਆ। ਜਿੱਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਸੀ। ਜਿਸ ਦੀ ਤਕਰੀਬਨ ਰਾਤ 11 ਵਜੇ ਇਲਾਜ ਦੌਰਾਨ ਮੌਤ ਹੋ ਗਈ।

LEAVE A REPLY

Please enter your comment!
Please enter your name here