Home Education ਜੀ. ਐੰਚ. ਜੀ. ਅਕੈਡਮੀ ਵਿਖੇ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਜੀ. ਐੰਚ. ਜੀ. ਅਕੈਡਮੀ ਵਿਖੇ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

37
0


ਜਗਰਾਉਂ, 13 ਅਪ੍ਰੈਲ ( ਵਿਕਾਸ ਮਠਾੜੂ)-ਜੀ.ਐੱਚ. ਜੀ.ਅਕੈਡਮੀ, ਜਗਰਾਉਂ ਵਿਖੇ ਵਿਸਾਖੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ l ਸਮਾਗਮ ਦੀ ਆਰੰਭਤਾ ਗੁਰਮਤਿ ਅਧਿਆਪਕ ਹਰਵਿੰਦਰ ਸਿੰਘ ਵੱਲੋਂ ਵਿਸਾਖੀ ਦੇ ਇਤਿਹਾਸਕ ਮਹੱਤਵ ‘ਤੇ ਚਾਨਣਾ ਪਾ ਕੇ ਕੀਤੀ ਗਈ।ਇਸ ਮੌਕੇ ‘ਤੇ ਸਭ ਤੋਂ ਪਹਿਲਾਂ ਨਰਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਸੰਪੂਰਨ ਸਿੱਖੀ ਪਹਿਰਾਵੇ ਦਾ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਨਰਸਰੀ ਤੋਂ ਦੂਜੀ ਜਮਾਤ ਦੇ ਗਰੁੱਪ ਵਿੱਚ ਐਲ.ਕੇ.ਜੀ ਦੀ ਵਿਦਿਆਰਥਣ ਮਨਪ੍ਰੀਤ ਕੌਰ ਜਮਾਤ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਤੀਜੀ ਤੋਂ ਪੰਜਵੀਂ ਜਮਾਤ ਦੇ ਗਰੁੱਪ ਵਿੱਚ ਤੀਜੀ ਜਮਾਤ ਦੀ ਵਿਦਿਆਰਥਣ ਜਾਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਮਗਰੋਂ ਜੈਕਾਰਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸਭ ਤੋਂ ਲੰਬੇ ਜੈਕਾਰੇ ਲਈ +1 ਸਾਇੰਸ ਦੇ ਵਿਦਿਆਰਥੀ ਅਮਰਜੀਤ ਸਿੰਘ ਨੂੰ ਜੇਤੂ ਘੋਸ਼ਿਤ ਕੀਤਾ ਗਿਆ। ਇਸ ਉਪਰੰਤ ਦਸਵੀਂ ਜਮਾਤ ਦੀ ਵਿਦਿਆਰਥਣ ਜਸਮੀਤ ਕੌਰ, ਮਨਪ੍ਰੀਤ ਕੌਰ ਅਤੇ +1 ਸਾਇੰਸ ਦੀ ਵਿਦਿਆਰਥਣ ਦਮਨਦੀਪ ਕੌਰ ਵੱਲੋਂ ਖਾਲਸਾ ਪੰਥ ਦੀ ਸਾਜਨਾ ਬਾਰੇ ਢਾਡੀ ਵਾਰ ਦਾ ਪ੍ਰਦਰਸ਼ਨ ਬਹੁਤ ਹੀ ਵਧੀਆ ਢੰਗ ਨਾਲ ਕੀਤਾ ਗਿਆ। ਇਸ ਦੇ ਨਾਲ ਹੀ ਪਹਿਲੀ ਤੋਂ ਬਾਰਵੀਂ ਜਮਾਤ ਤੱਕ ਦਸਤਾਰ ਬੰਦੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਬੜੇ ਹੀ ਸੋਹਣੇ ਰੂਪ ਵਿੱਚ ਰੰਗ ਬਿਰੰਗੀਆਂ ਦਸਤਾਰਾਂ ਸਜਾ ਕੇ ਸਮਾਗਮ ਨੂੰ ਬਹੁਤ ਹੀ ਲੁਭਾਵਣਾ ਬਣਾਇਆ। ਇਸ ਮੌਕੇ ਤੇ ਜੱਜ ਗੁਰਬੀਰ ਸਿੰਘ, ਜੀਵਨ ਸਿੰਘ ਅਤੇ ਭਗਵੰਤ ਸਿੰਘ ਦਸਤਾਰ ਕੋਚ ਸਿਧਵਾਂ ਕਲਾਂ ਵੱਲੋਂ 6ਵੀਂ ਤੋਂ 8ਵੀਂ ਜਮਾਤ ਦੇ ਗਰੁੱਪ ਵਿਚ ਸੱਤਵੀਂ ਜਮਾਤ ਦੇ ਵਿਦਿਆਰਥੀ ਹਰਮੀਤ ਸਿੰਘ ਨੂੰ ਪਹਿਲੇ ਸਥਾਨ ਲਈ ਘੋਸ਼ਿਤ ਕੀਤਾ ਗਿਆ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਗਰੁੱਪ ਵਿੱਚ ਨੌਵੀਂ ਜਮਾਤ ਦੇ ਵਿਦਿਆਰਥੀ ਗੁਰਸੇਵਕ ਨੂੰ ਪਹਿਲੇ ਸਥਾਨ ਲਈ ਘੋਸ਼ਿਤ ਕੀਤਾ ਗਿਆ। ਨੰਨ੍ਹੇ- ਮੁੰਨੇ ਵਿਦਿਆਰਥੀਆਂ ਨੇ ਨੱਚ- ਗਾ ਕੇ ਵਿਸਾਖੀ ਦੇ ਤਿਉਹਾਰ ਦਾ ਖੂਬ ਆਨੰਦ ਮਾਣਿਆ । ਸਮਾਗਮ ਦੇ ਅੰਤ ਵਿੱਚ ਸਕੂਲ ਦੇ ਵਿਦਿਆਰਥੀਆਂ ਦੁਆਰਾ ਅਧਿਆਪਕ ਜਸਪ੍ਰੀਤ ਸਿੰਘ ਦੀ ਦੇਖ-ਰੇਖ ਵਿਚ ਬਹੁਤ ਹੀ ਜੋਸ਼ੀਲੇ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਪਹਿਲੇ ਦੂਜੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਦੀ ਇਨਾਮ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ। ਜੀ. ਐਚ. ਜੀ. ਅਕੈਡਮੀ ਦੇ ਚੇਅਰਮੈਨ ਗੁਰਮੇਲ ਸਿੰਘ ਮੱਲ੍ਹੀ ਅਤੇ ਡਾਇਰੈਕਟਰ ਬਲਜੀਤ ਸਿੰਘ ਮੱਲੀ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨੂੰ ਪੜ੍ਹਨ ਅਤੇ ਉਸ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਸਮੂਹ ਸਟਾਫ਼ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ। ਅਖੀਰ ਵਿੱਚ ਜੀ.ਐੱਚ.ਜੀ ਅਕੈਡਮੀ ਦੇ ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਖ਼ਾਲਸਾ ਪੰਥ ਦੀ ਸਾਜਨਾ ਤੇ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦਿੱਤੇ ਉਪਦੇਸ਼ਾਂ ਨੂੰ ਜ਼ਿੰਦਗੀ ਵਿਚ ਅਪਣਾਉਣ ਲਈ ਪ੍ਰੇਰਿਆ।

LEAVE A REPLY

Please enter your comment!
Please enter your name here