ਜਗਰਾਉਂ 25 ਮਾਰਚ (ਰਾਜੇਸ਼ ਜੈਨ-ਲਿਕੇਸ ਸ਼ਰਮਾ ) ਵਿਧਾਨ ਸਭਾ ਚੋਣਾਂ ਵਿੱਚ ਹਾਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਥਾਨਕ ਲੀਡਰਸ਼ਿਪ ਵਲੋਂ ਪਾਰਟੀ ਵਰਕਰਾਂ ਨਾਲ ਚਿੰਤਨ ਮੰਥਨ ਕੀਤਾ ਗਿਆ।ਇਸ ਮੌਕੇ ਪਾਰਟੀ ਵਰਕਰਾਂ ਨੇ ਲੋਕ ਹਿੱਤਾਂ ਲਈ ਪਹਿਲਾਂ ਦੀ ਤਰ੍ਹਾਂ ਡਟੇ ਰਹਿਣ ਦਾ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਹਲਕਾ ਇੰਚਾਰਜ ਸ੍ਰੀ ਐਸ ਆਰ ਕਲੇਰ, ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਤੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ ਨੂੰ ਵਿਸ਼ਵਾਸ ਦਿਵਾਇਆ । ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਹਲਕਾ ਇੰਚਾਰਜ ਐਸ ਆਰ ਕਲੇਰ ਨੇ ਪਾਰਟੀ ਵਰਕਰਾਂ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਨਿਭਾਈਆਂ ਸੇਵਾਵਾਂ ਲਈ ਉਚੇਚੇ ਤੌਰ’ਤੇ ਧੰਨਵਾਦ ਕਰਦਿਆਂ ਆਖਿਆ ਕਿ ਭਾਵੇਂ ਆਸ ਮੁਤਾਬਿਕ ਨਤੀਜੇ ਨਹੀਂ ਆਏ ਪ੍ਰੰਤੂ ਵਰਕਰਾਂ ਵਲੋਂ ਕੋਈ ਕਸਰ ਨਹੀਂ ਛੱਡੀ ਗਈ,ਜਿਸ ਲਈ ਉਹ ਸਾਰੇ ਹੀ ਵਰਕਰਾਂ ਦਾ ਧੰਨਵਾਦ ਕਰਦੇ ਹਨ।ਇਸ ਮੌਕੇ ਸ੍ਰੀ ਕਲੇਰ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਜੁਝਾਰੂ ਯੋਧਿਆਂ ਨੂੰ ਆਪਣੇ ਮੋਰਚਿਆਂ ਵਿੱਚ ਪਹਿਲਾਂ ਦੀ ਤਰ੍ਹਾਂ ਡਟੇ ਰਹਿਣ ਦਾ ਹੌਂਸਲਾ ਦਿੰਦਿਆਂ ਕਿਹਾ ਕਿ ਵਰਕਰ ਪਾਰਟੀ ਦੀ ਚੜ੍ਹਦੀ ਕਲਾ ਤੇ ਲੋਕ ਹਿੱਤਾਂ ਲਈ ਪਹਿਲਾਂ ਵਾਂਗ ਹੀ ਕੰਮ ਕਰਨ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਕਰਨ ਵਾਲੇ ਸਿਰਲੱਥ ਯੋਧਿਆਂ ਦੀ ਨੁਮਾਇੰਦਾ ਜਮਾਤ ਹੈ ਜਿਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਜਿੱਤ ਹਾਰ ਦੀ ਭਾਵਨਾ ਨੂੰ ਪਾਸੇ ਰੱਖ ਕੇ ਸਿਰਫ਼ ਤੇ ਸਿਰਫ਼ ਲੋਕਾਂ ਲਈ ਕੰਮ ਕਰਨ ਦੀ ਇੱਛਾ ਰੱਖਦਾ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਜਿਲਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ, ਬਹੁਜਨ ਸਮਾਜ ਪਾਰਟੀ ਦੇ ਹਲਕਾ ਇੰਚਾਰਜ ਸਾਧੂ ਸਿੰਘ ਤੱਪੜ, ਸਾਬਕਾ ਚੇਅਰਮੈਨ ਸ.ਚੰਦ ਸਿੰਘ ਡੱਲਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਸਿਵਰਾਜ ਸਿੰਘ, ਸਰਕਲ ਪ੍ਰਧਾਨ ਸੁਖਦੇਵ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਮਲਕੀਤ ਸਿੰਘ ਹਠੂਰ, ਸਰਕਲ ਪ੍ਰਧਾਨ ਮਨਦੀਪ ਸਿੰਘ ਬਿੱਟੂ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਯੂਥ ਹਲਕਾ ਪ੍ਰਧਾਨ ਜੱਟ ਗਰੇਵਾਲ, ਆਈ ਟੀ ਹਲਕਾ ਪ੍ਰਧਾਨ ਸੁਖਦੇਵ ਸਿੰਘ ਸੇਖੌ,ਯੂਥ ਸਰਕਲ ਪ੍ਰਧਾਨ ਗੁਰਸ਼ਰਨ ਸਿੰਘ ਗਿੱਦੜਵਿੰਡੀ, ਯੂਥ ਸਰਕਲ ਪ੍ਰਧਾਨ ਜਗਦੀਸ਼ ਸਿੰਘ ਦੀਸ਼ਾ ਮਾਣੂੰਕੇ, ਯੂਥ ਸਰਕਲ ਪ੍ਰਧਾਨ ਦਲਜੀਤ ਸਿੰਘ ਪੋਨਾ, ਯੂਥ ਸਰਕਲ ਪ੍ਰਧਾਨ ਸ਼ੁਰਗਨ ਸਿੰਘ ਰਸੂਲਪੁਰ, ਮਾਨ ਕਲੇਰਾ ਬਸਪਾ ਆਗੂ, ਹਰਜੀਤ ਸਿੰਘ ਬਸਪਾ ਆਗੂ, ਜਸਵਿੰਦਰ ਸਿੰਘ ਬਰਸਾਲ ਬਸਪਾ ਆਗੂ, ਮਨਿੰਦਰਪਾਲ ਸਿੰਘ ਬਾਲੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ- ਬਸਪਾ ਦੇ ਵੱਖ-ਵੱਖ ਪਿੰਡਾ ਤੋਂ ਆਗੂ ਤੇ ਵਰਕਰ ਸਹਿਬਾਨ ਹਾਜ਼ਰ ਸਨ।