ਲਹਿਰਾਗਾਗਾ (ਜਸਵੀਰ ਸਿੰਘ ਕਣਕਵਾਲ)-ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਗੰਢੂਆਂ ਦੇ ਪ੍ਰਿੰਸੀਪਲ ਸ਼੍ਰੀਮਤੀ ਵਰਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸਾਖੀ ਦੇ ਦਿਨ ਨੂੰ ਸਮਰਪਿਤ ਸਕੂਲ ਵਿਚ ਇੱਕ ਵਿਸੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਛੇਵੀਂ ਜਮਾਤ ਤੋਂ ਲੈ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਕਵਿਤਾਵਾਂ ਗੀਤ ਅਤੇ ਵਿਸਾਖੀ ਬਾਰੇ ਪ੍ਰੋਗਰਾਮ ਬਾਖੂਬੀ ਤਰੀਕੇ ਨਾਲ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕ ਸੁਖਪਾਲ ਸਿੰਘ ਨੇ ਬੱਚਿਆਂ ਨੂੰ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਇਸ ਦਿਨ ਦੀ ਮਹੱਤਤਾ ਬਾਰੇ ਸੰਖੇਪ ਵਿੱਚ ਚਾਨਣਾ ਪਾਇਆ। ਇਸ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੁੂੰ ਸਕੂਲ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਅਧਿਆਪਕ ਸੰਦੀਪ ਕੌਰ, ਮੰਨਵੀਰ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ, ਸੋਨਪਰੀਤ ਕੌਰ, ਮਨਜੀਤ ਸਿੰਘ ਦੀਪਕ ਕੁਮਾਰ ਅਵਤਾਰ ਸਿੰਘ ਬਲਜਿੰਦਰ ਸਿੰਘ ਜਸਵੀਰ ਸਿੰਘ ਆਦਿ ਹਾਜ਼ਰ ਸਨ।