ਫਤਿਹਗੜ੍ਹ ਸਾਹਿਬ, 14 ਐਪ੍ਰਲ ( ਬੌਬੀ ਸਹਿਜਲ, ਧਰਮਿੰਦਰ ) : -ਸਿਵਲ ਸਰਜਨ ਦਫਤਰ ਫਤਿਹਗੜ੍ਹ ਸਾਹਿਬ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਤੇ ਸਮੂਹ ਸਟਾਫ ਨੇ ਬਾਬਾ ਸਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸੰਬੋਧਨ ਕਰਦੇ ਹੋਏ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਬਾਬਾ ਸਾਹਿਬ ਨੇ ਦੇ਼ਸ਼ ਦੇ ਹਿਤ ਲਈ ਕੰਮ ਕੀਤਾ ਹੈ ਤੇ ਉਨ੍ਹਾਂ ਦੀ ਸੋਚ ਹਮੇਸ਼ਾ ਉਨਤੀ ਦੇ ਰਾਹ ਵੱਲੋਂ ਲੈਕੇ ਜਾਣ ਲਈ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਵੱਲੋਂ ਕਹੇ ਗਏ ਸ਼ਬਦ “ਮੈਂ ਕਿਸੇ ਸਮਾਜ ਦੀ ਤਰੱਕੀ ਨੂੰ ਔਰਤਾਂ ਨੇ ਪ੍ਰਾਪਤ ਕੀਤੀ ਤਰੱਕੀ ਦੀ ਡਿਗਰੀ ਨਾਲ ਮਾਪਦਾ ਹਾਂ” ਸਮਾਜ ਨੂੰ ਅੱਜ ਵੀ ਔਰਤਾਂ ਨੂੰ ਤਰੱਕੀ ਦੇ ਰਾਹ ਤੇ ਤੋਰਨ ਲਈ ਪ੍ਰੇਰਦੇ ਹਨ। ਉਨ੍ਹਾਂ ਨੇ ਕਿਹਾ ਕਿ ਔਰਤਾਂ ਸਮਾਜ ਦਾ ਨਿਖੰਡਵਾ ਅੰਗ ਹਨ ਅਤੇ ਅੱਜ ਦੇ ਅਜੋਕੇ ਸਮੇਂ ਵਿਚ ਔਰਤਾਂ ਨੂੰ ਜੋ ਮੁਕਾਮ ਹਾਸਿਲ ਹੋਏ ਹਨ ਉਹ ਅਜਿਹੇ ਦੇਸ਼ ਭਗਤਾ ਅਤੇ ਬੱਧੀਜੀਵਾਂ ਦੇ ਬਾਵਜੂਦ ਹੀ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰੀਤਾ, ਜ਼ਿਲ੍ਹਾ ਸਿਹਤ ਅਫ਼ਸਰ ਡਾ:ਨਵਜੋਤ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ:ਰਾਜੇਸ਼ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਸੁਰਿੰਦਰ ਸਿੰਘ, ਜਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਕਰਨੈਲ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।