Home ਪਰਸਾਸ਼ਨ ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ...

ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

34
0

ਮੋਗਾ, 14 ਅਪ੍ਰੈਲ ( ਅਸ਼ਵਨੀ) -ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਸਥਾਪਿਤ ਬੁੱਤ ਉੱਪਰ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ। ਇਸ ਮੌਕੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਅਫ਼ਸਰ ਬਿਕਰਮਜੀਤ ਸਿੰਘ ਵੀ ਮੌਜੂਦ ਸਨ।ਉਨਾਂ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਉਹਨਾਂ ਦੀ ਭਲਾਈ ਲਈ ਸੁਰੂ ਕੀਤੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ। ਪ੍ਰਸ਼ਾਸ਼ਨ ਦੀ ਹਮੇਸਾਂ ਇਹ ਕੋਸ਼ਿਸ਼ ਰਹਿੰਦੀ ਹੈ ਕਿ ਦੱਬੇ ਕੁੱਚਲੇ ਵਰਗਾਂ ਨੂੰ ਪੈਰਾਂ ਉੱਤੇ ਖੜਾ ਕਰਨ ਵਿੱਚ ਹਰ ਸੰਭਵ ਮੱਦਦ ਕੀਤੀ ਜਾ ਸਕੇ।
ਇਸ ਮੌਕੇ ਉਨਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ ਸਾਰੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਅਤੇ ਉਨਾਂ ਨੇ ਭਾਰਤ ਦੇ ਹਰੇਕ ਨਾਗਰਿਕ ਨੂੰ ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ ।ਉਨਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨਾਂ ਕਿਹਾ ਕਿ ਜਿੱਥੇ ਸਾਡਾ ਸੰਵਿਧਾਨ ਸਾਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਾ ਹੈ ਉੱਥੇ ਸਾਨੂੰ ਆਪਣੇ ਸੰਵਿਧਾਨਕ ਫਰਜ਼ਾਂ ਪ੍ਰਤੀ ਵੀ ਸੁਚੇਤ ਹੋਣ ਦੀ ਲੋੜ ਹੈ ।ਉਨਾਂ ਕਿਹਾ ਕਿ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਅਣਥੱਕ ਮਿਹਨਤ ਸਦਕਾ ਹੀ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਬਣਿਆ ਹੈ ਅਤੇ ਵੱਖ ਵੱਖ ਖੇਤਰਾਂ ਵਿੱਚ ਪੂਰੀ ਦੁਨੀਆਂ ਦਾ ਮਾਰਗ ਦਰਸ਼ਨ ਕਰ ਰਿਹਾ ਹੈ ।ਉਨਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇਸ਼ ਦੇ ਲੋਕਾਂ ਲਈ ਹਮੇਸ਼ਾ ਮਾਰਗ ਦਰਸ਼ਕ ਅਤੇ ਪ੍ਰੇਰਨਾ ਸਰੋਤ ਬਣੇ ਰਹਿਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਸੀ. ਕਾਰਪੋਰੇਸ਼ਨ ਦੇ ਜ਼ਿਲਾ ਮੈਨੇਜਰ ਹੁਕਮ ਚੰਦ, ਰਿਟਾ. ਸੁਪਰਡੈਂਟ ਅਮਰ ਸਿੰਘ, ਬਖਸ਼ੀਸ਼ ਬਾਂਸਲ, ਮਨੋਹਰ ਲਾਲ, ਸੁਖਰਾਜ ਸਿੰਘ, ਸੌਰਭ ਸੂਦ, ਮਨਜਿੰਦਰ ਸਿੰਘ, ਮਲੂਕ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here