Home Political ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ ਰੁਪਏ

32
0


ਮਲੋਟ 14 ਅਪ੍ਰੈਲ (ਭਗਵਾਨ ਭੰਗੂ-ਲਿਕੇਸ਼ ਸ਼ਰਮਾ) : ਭਾਰਤੀ ਸੰਵਿਧਾਨ ਦੇ ਨਿਰਮਤਾ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਮਲੋਟ ਵਿਖੇ ਮਨਾਇਆ ਗਿਆ, ਇਸ ਸਮਾਗਮ ਦੀ ਪ੍ਰਧਾਨਗੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਕੀਤੀ।ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਕਿਹਾ ਕਿ ਸਾਨੂੰ ਸਭ ਵਰਗਾਂ ਦੇ ਲੋਕਾਂ ਨੂੰ ਡਾ.ਅੰਬੇਡਕਰ ਜੀ ਦੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਬੱਚਿਆ ਦੇ ਭਵਿੱਖ ਲਈ ਉਹਨਾਂ ਨੂੰ ਪੜ੍ਹਾਈ ਨਾਲ ਜੋੜਣਾ ਚਾਹੀਦਾ ਹੈ।ਕੈਬਨਿਟ ਮੰਤਰੀ ਨੇ ਡਾ. ਅੰਬੇਡਕਰ ਡਿਜੀਟਲ ਲਾਇਬਰੇਰੀ ਲਈ 20 ਕੰਪਿਊਟਰ ਦਿੱਤੇ ਤਾਂ ਜ਼ੋ ਵਿਦਿਆਰਥੀ ਆਪਣੀ ਪੜ੍ਹਾਈ ਸੁਚੱਜੇ ਢੰਗ ਨਾਲ ਕਰ ਸਕਣ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਪ੍ਰਤੀਯੋਗਿਤਾ ਪ੍ਰੀਖਿਆ ਦੀ ਤਿਆਰੀ ਲਈ ਕਿਤਾਬਾਂ ਅਤੇ ਦੋ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਿਲਾਂ ਵੀ ਵੰਡੀਆਂ।ਇਸ ਮੌਕੇ ਉਹਨਾਂ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈਕ ਦਿੱਤਾ।ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਤੇ ਨਾ ਹੀ ਫੰਡਾਂ ਦੀ ਘਾਟ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਕਮਿਊਨਟੀ ਸੈਂਟਰਾਂ ਵਿੱਚ ਪਿੰਡਾਂ ਦੇ ਲੋਕਾਂ ਨੂੰ ਜਿਥੇ ਸਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉਥੇ ਹੀ ਬਿਨ੍ਹਾ ਕਿਸੇ ਖਰਚੇ ਤੋਂ ਨਿਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ।ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਲਾਇਬਰੇਰੀਆਂ ਬਣਾਇਆ ਜਾ ਰਹੀਆ ਹਨ।ਮਲੋਟ ਸ਼ਹਿਰ ਦੇ ਏਕਤਾ ਨਗਰ ਵਿੱਚ ਵੀ ਡਾ.ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਮਨਾਇਆ ਗਿਆ, ਜਿਥੇ ਸਕੂਲੀ ਬੱਚਿਆਂ ਵਲੋਂ ਕਵਿਤਾ ਦੇ ਰੂਪ ਵਿੱਚ ਡਾ.ਅੰਬੇਡਕਰ ਦੀ ਜੀਵਨੀ ਤੇ ਚਾਨਣਾ ਪਾਇਆ ਅਤੇ ਬੱਚਿਆਂ ਦੀ ਹੌਸਲਾ ਅਫਜਾਈ ਵੀ ਕੀਤੀ ਗਈ।

LEAVE A REPLY

Please enter your comment!
Please enter your name here