ਮੂਨਕ(ਧਰਮਿੰਦਰ )ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ-ਮਜ਼ਦੂਰਾਂ ਤੇ ਆੜ੍ਹਤੀ ਵਰਗ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਵੱਲੋਂ ਪਿੰਡ ਬੁਸਹੈਰਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਹਲਕੇ ਨਾਲ ਸਬੰਧਤ ਸਾਰੇ ਖਰੀਦ ਕੇਂਦਰਾਂ ਦੇ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਗੜੇਮਾਰੀ ਕਾਰਨ ਨੁਕਸਾਨੀ ਗਈ ਫ਼ਸਲ ਦੀ ਖ਼ਰੀਦ ਤੇ ਲਾਇਆ ਗਿਆ ਕੱਟ ਬਹੁਤ ਹੀ ਮੰਦਭਾਗਾ ਵਰਤਾਰਾ ਹੈ,ਜਦਕਿ ਕੇਂਦਰ ਦਾ ਫਰਜ਼ ਬਣਦਾ ਸੀ ਕਿ ਕੁਦਰਤ ਦੀ ਮਾਰ ਹੇਠ ਆਏ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਦੀ ਹੈ। ਇਸ ਤੋਂ ਵੱਡਾ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਨਹੀਂ ਹੋ ਸਕਦਾ ਜਿਹੜਾ ਕੇਂਦਰ ਨੇ ਕੀਤਾ ਹੈ ਪਰੰਤੂ ਫਿਰ ਵੀ ਕੇਂਦਰ ਵੱਲੋਂ ਲਗਾਏ ਗਏ ਕੱਟ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ, ਕਿਸਾਨਾਂ ਨੂੰ ਪੂਰੇ ਪੈਸੇ ਦਿੱਤੇ ਜਾਣਗੇ ਉਨ੍ਹਾਂ ਕਿਹਾ ਕਿ ਰੋਜ਼ਾਨਾ ਵੱਖ-ਵੱਖ ਮੰਡੀਆਂ ਵਿੱਚ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸੇ ਕਿਸਮ ਦੀ ਕਮੀ ਸਾਹਮਣੇ ਆਉਂਦੀ ਹੈ ਤਾਂ ਹੈ ਦੂਰ ਕੀਤਾ ਜਾ ਸਕੇ ।ਇਸ ਮੌਕੇ ‘ਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਰਾਮ ਚੰਦਰ,ਪਾਲਾ ਸਰਪੰਚ, ਭੀਮ ਸਿੰਘ ਸਿੰਦਰ ਸਿੰਘ, ਰੋਸ਼ਨ ਸੰਧੂ ਆਦਿ ਹਾਜ਼ਰ ਸਨ।