ਜਗਰਾਓਂ, 14 ਅਪ੍ਰੈਲ ( ਰਾਜੇਸ਼ ਜੈਨ )-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲਂ ਵਿਖੇ ਡਾਇਰੈਕਟਰ ਸ਼ਸ਼ੀ ਜੈਨ ਦੀ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੀਸਰੀ, ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਅਧਿਆਪਕਾਂ ਨੇ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਹ ਤਿਉਹਾਰ ਫ਼ਸਲਾਂ ਦੇ ਪੱਕਣ ਦੀ ਖ਼ੁਸ਼ੀ ਵਿੱਚ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਪਿ੍ਰੰੰਸੀਪਲ ਸੁਪ੍ਰੀਆ ਖੁਰਾਣਾ ਨੇ ਵਿਸਾਖੀ ਅਤੇ ਡਾ.ਬੀ.ਆਰ.ਅੰਬੇਦਕਰ ਜੀ ਦੇ ਜਨਮ ਦਿਹਾੜੇ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਸਾਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਡਾ.ਬੀ.ਆਰ.ਅੰਬੇਦਕਰ ਦੇ ਜੀਵਨ ਚਰਿੱਤਰ ਤੋਂ ਗਿਆਨ ਲੈ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ।