ਜਗਰਾਉਂ, 14 ਅਪ੍ਰੈਲ ( ਬੌਬੀ ਸਹਿਜਲ, ਅਸ਼ਵਨੀ )-ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 750 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਉਸ ਖ਼ਿਲਾਫ਼ ਥਾਣਾ ਸਿਟੀ ਜਗਰਾਉਂ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਐਸਆਈ ਰੇਸ਼ਮ ਸਿੰਘ ਸਮੇਤ ਪੁਲੀਸ ਪਾਰਟੀ ਚੈਕਿੰਗ ਲਈ ਮਲਕ ਚੌਕ ਜਗਰਾਉਂ ਵਿਖੇ ਮੌਜੂਦ ਸਨ। ਉੱਥੇ ਸੂਚਨਾ ਮਿਲੀ ਸੀ ਕਿ ਸ਼ਿਮਲਾਪੁਰੀ ਲੁਧਿਆਣਾ ਨਿਵਾਸੀ ਬਾਵਾ ਸਿੰਘ ਬਾਹਰਲੇ ਸੂਬਿਆਂ ਤੋਂ ਅਫੀਮ ਲਿਆ ਕੇ ਸਪਲਾਈ ਕਰਨ ਦਾ ਧੰਦਾ ਕਰਦਾ ਹੈ। ਜੋ ਕਿ ਬੱਸ ਸਟੈਂਡ ਜਗਰਾਉਂ ਵਿਖੇ ਆਪਣੇ ਗ੍ਰਾਹਕਾਂ ਨੂੰ ਅਫੀਮ ਸਪਲਾਈ ਕਰਨ ਲਈ ਆ ਰਿਹਾ ਹੈ। ਇਸ ਸੂਚਨਾ ’ਤੇ ਨਾਕਾਬੰਦੀ ਦੌਰਾਨ ਬਾਵਾ ਸਿੰਘ ਨੂੰ 2 ਕਿਲੋ 750 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਗਿਆ। ਉਸ ਦੀ ਤਲਾਸ਼ੀ ਲੈਣ ’ਤੇ ਇਕ ਕਿੱਟ ਅਤੇ 500 ਰੁਪਏ ਨਕਦ ਵੀ ਬਰਾਮਦ ਹੋਏ।