ਬਸੀ ਪਠਾਣਾਂ, 14 ਅਪ੍ਰੈਲ ( ਵਿਕਾਸ ਮਠਾੜੂ)-ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸ਼੍ਰੀ ਅਸ਼ੋਕ ਕੁਮਾਰ ਉਪ ਮੰਡਲ ਮੈਜਿਸਟ੍ਰੇਟ ਬਸੀ ਪਠਾਣਾ ਦੀ ਪ੍ਰਧਾਨਗੀ ਹੇਠ ਬਸੀ ਪਠਾਣਾ ਵਿਖੇ ਆਨ ਰੋਡ ਚੈਕਿੰਗ ਕੀਤੀ ਗਈ। ਇਸ ਦੌਰਾਨ ਜਿਨ੍ਹਾਂ ਸਕੂਲੀ ਬੱਸਾ ਵਿੱਚ ਖਾਮੀਆਂ ਪਾਈਆਂ ਗਈਆਂ, ਉਨ੍ਹਾਂ 3 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਇਸ ਸਬੰਧ ਵਿੱਚ ਗੱਲ ਕਰਦਿਆ ਹੋਇਆ ਸ਼੍ਰੀ ਅਸ਼ੋਕ ਕੁਮਾਰ ਉਪ ਮੰਡਲ ਮੈਜਿਸਟ੍ਰੇਟ ਬਸੀ ਪਠਾਣਾ ਨੇ ਕਿਹਾ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜੋ ਕਿ ਬਹੁਤ ਅਫਸੋਸਜਨਕ ਹੈ। ਉਹਨਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਦਾ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਨਾ ਪੂਰਾ ਕਰਦੀਆਂ ਹੋਣ, ਉਹਨਾਂ ਨੂੰ ਬੰਦ ਕੀਤਾ ਜਾਵੇਗਾ।ਇਸ ਸਬੰਧ ਵਿੱਚ ਹੋਰ ਗੱਲ ਕਰਦਿਆ ਹੋਇਆ ਸ੍ਰੀ ਹਰਭਜਨ ਸਿਘ ਮਹਿਮੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਪਿਛਲੇ ਦਿਨੀ ਜਿਲ੍ਹਾ ਪਟਿਆਲਾ ਵਿੱਚ ਆਟੋ ਵਿੱਚੋਂ ਡਿੱਗੇ 11 ਸਾਲਾਂ ਮਾਸੂਮ ਦਕਸ਼ ਸ਼ਰਮਾ ਦੀ ਮੌਤ ਹੋ ਗਈ ਸੀ। ਉਹਨਾਂ ਨੇ ਦੱਸਿਆਂ ਕਿ ਉਹਨਾਂ ਨੂੰ ਬੱਚੇ ਦਖਸ਼ ਸ਼ਰਮਾ ਦੀ ਮੌਤ ਦਾ ਬੇਹੱਦ ਅਫਸੋਸ ਹੈ। ਤਿੰਨ ਪਹੀਆ ਵਾਹਨ ਜੋ ਬੱਚਿਆਂ ਨੂੰ ਸਕੂਲ ਆਉਣ-ਜਾਣ ਲਈ ਵਰਤੋਂ ਵਿੱਚ ਆਉਂਦੇ ਹਨ, ਉਹ ਓਵਰਲੋਡ ਹੁੰਦੇ ਹਨ ਅਤੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ। ਉਹਨਾਂ ਦੱਸਿਆ ਕਿ ਇਸ ਸਬੰਧੀ ਮਾਨਯੋਗ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਜੀ ਦੇ ਸਖ਼ਤ ਆਦੇਸ਼ ਹਨ ਕਿ ਅਜਿਹੇ ਵਾਹਨਾਂ ਨੂੰ ਬੰਦ ਕੀਤਾ ਜਾਵੇ ਅਤੇ ਸਕੂਲ ਪ੍ਰਸ਼ਾਸ਼ਨ ਤੇ ਵੀ ਕਾਰਵਾਈ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਜਾਂਚ ਟੀਮ ਅਨੁਸਾਰ ਸਕੂਲੀ ਬੱਸਾਂ ਵਿੱਚ ਕਾਫੀ ਖਾਮੀਆਂ ਪਾਈਆ ਗਈਆ ਜਿਸ ਵਿੱਚ ਲੇਡੀ ਅਟੈਂਡੇਟ ਦਾ ਨਾ ਹੋਣ ਕਾਰਨ 3 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ।ਇਸ ਮੌਕੇ ਜਿਲ੍ਹਾ ਟ੍ਰੈਫਿਕ ਇੰਚਾਰਜ ਸੁਖਪਾਲ ਸਿੰਘ , ਏ. ਐਸ.ਆਈ (ਟ੍ਰੈਫਿਕ) ਗੁਰਚਰਨ ਸਿੰਘ, ਪਰਮਿੰਦਰ ਸਿੰਘ ਏ.ਐਸ਼.ਆਈ ਪੁਲਿਸ ਵਿਭਾਗ, ਅਸ਼ੋਕ ਕੁਮਾਰ ਨੁਮਾਇੰਦਾ ਦਫਤਰ ਉਪ ਮੰਡਲ ਮੈਜਿਸਟ੍ਰੇਟ ਬਸੀ ਪਠਾਣਾਂ, ਅਨਿਲ ਕੁਮਾਰ ਕਾਊਂਸਲਰ, ਹਰਿੰਦਰ ਸਿੰਘ ਅਕਾਊਂਟੈਂਟ ਦਫਤਰ ਜਿਲ੍ਹਾ ਬਾਲ ਸੁਰੱਖਿਆ ਜਸਵੀਰ ਸਿੰਘ ਅਤੇ ਹਰਦੀਪ ਸ਼ਰਮਾ ਨੁਮਾਇੰਦੇ ਜਿਲ੍ਹਾ ਸਿੱਖਿਆ ਵਿਭਾਗ, ਅਤੇ ਹੋਰ ਪੁਲਿਸ ਮੁਲਾਜਮ ਵੀ ਹਾਜਰ ਸਨ।