ਜੋਧਾਂ- 14 ਅਪ੍ਰੈਲ ( ਬਾਰੂ ਸੱਗੂ ) ਅੱਜ ਪਿੰਡ ਨਾਰੰਗਵਾਲ ਕਲਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਨੌਜਵਾਨ ਸਭਾ, ਗੁਰਦੁਆਰਾ ਸੰਗਤਸਰ ਕਮੇਟੀ ਵੱਲੋਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਖੂਨਦਾਨ ਕੈਂਪ ਦੇ ਮੁੱਖ ਪ੍ਰਬੰਧਕ ਡਾ. ਸੁਮੀਤ ਸਿੰਘ ਸਰਾ ਨੇ ਆਖਿਆ ਕਿ ਇਹ ਕੈਂਪ ਲਗਾ ਕੇ ਜਿੱਥੇ ਖ਼ਾਲਸਾ ਸਾਜਨਾ ਦਿਵਸ ਤੇ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਯਾਦ ਕੀਤਾ ਜਾ ਰਿਹਾ ਹੈ। ਉੱਥੇ ਲੋੜਬੰਦ ਲੋਕਾ ਲਈ ਖੂਨ ਨੂੰ ਵੀ ਜਮਾ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਰੰਘੂਨਾਥ ਹਸਪਤਾਲ ਦੀ ਟੀਮ ਡਾ.ਸਤਿਨਾਮ ਸਿੰਘ ਦੀ ਅਗਵਾਈ ਵਿੱਚ ਹਾਜ਼ਰ ਰਹੀ। ਇਸ ਮੌਕੇ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਡਾ. ਭਗਵੰਤ ਸਿੰਘ ਬੰੜੂਦੀ ਨੇ ਕਿਹਾ ਕਿ ਸਾਨੂੰ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਸਿੱਖਿਆ ਤੋ ਪ੍ਰੇਰਨਾ ਲੈਕੇ ਦੱਬੇ ਕੁਚਲੇ ਲੋਕਾਂ ਦੀ ਬੰਦ-ਖ਼ਲਾਸੀ ਲਈ ਕੰਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਦੋਂ ਅੱਜ ਸੰਵਿਧਾਨ ਉੱਪਰ ਹਮਲੇ ਹੋ ਰਹੇ ਹਨ ਤਾ ਸਾਨੂੰ ਸੰਵਿਧਾਨ ਦੀ ਰਾਖੀ ਲਈ ਪੜਨ, ਜੁੜਨ ਤੇ ਸੰਘਰਸ਼ ਕਰਨ ਦੀ ਲੋੜ ਹੈ। ਆਗੂਆਂ ਨੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਖ਼ਾਲਸਾ ਪੰਥ ਦੀ ਸਾਜਨਾ ਨਾਲ ਜਾਤ ਪਾਤ ਦਾ ਖਤਮਾ ਕੀਤਾ ਜਾ ਸਕਦਾ ਹੈ। ਇਸ ਮੌਕੇ ਤੇ 66 ਯੂਨਿਟ ਖੂਨ ਇਕੱਠਾ ਹੋਇਆ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਇੰਦਰਪਾਲ ਸਿੰਘ, ਵਿਸਾਖਾ ਸਿੰਘ, ਸੁਰਿੰਦਰ ਸਿੰਘ, ਜਗਦੀਪ ਸਿੰਘ, ਮੇਜਰ ਸਿੰਘ, ਬਲਜੀਤ ਸਿੰਘ, ਬਲਦੇਵ ਸਿੰਘ, ਸੁਖਚੈਨ ਸਿੰਘ, ਰੈਪਲ ਨਾਰੰਗਵਾਲ, ਇਕਬਾਲ ਸਿੰਘ, ਪਰਮਿੰਦਰ ਸਿੰਘ, ਗੁਰਨੂਰ ਸਿੰਘ ਆਦਿ ਹਾਜ਼ਰ ਸਨ।