175 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
ਰਾਏਕੋਟ, 15 ਅਪ੍ਰੈਲ ( ਲਿਕੇਸ਼ ਸ਼ਰਮਾਂ )-ਥਾਣਾ ਸਦਰ ਰਾਏਕੋਟ ਦੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 175 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਖ਼ਿਲਾਫ਼ ਥਾਣਾ ਸਦਰ ਰਾਏਕੋਟ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਬ-ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਸੁਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਲਈ ਪਿੰਡ ਭੈਣੀ ਬਡਿੰਗਾ ਦੇ ਬੱਸ ਸਟੈਂਡ ’ਤੇ ਮੌਜੂਦ ਸੀ। ਉਥੇ ਇਤਲਾਹ ਮਿਲੀ ਕਿ ਲਖਵਿੰਦਰ ਸਿੰਘ ਉਰਫ ਲੱਖੀ ਵਾਸੀ ਪਿੰਡ ਮੱਝੂਕੇ ਭਦੋੜ ਜਿਲਾ ਬਰਨਾਲਾ ਨਸ਼ੇ ਵਾਲੀਆਂ ਗੋਲੀਆਂ ਖਾਣ ਅਤੇ ਵੇਚਣ ਦਾ ਆਦੀ ਹੈ। ਜੋ ਕਿ ਇਸ ਸਮੇਂ ਰਾਏਕੋਟ ਵਾਲੇ ਪਾਸੇ ਤੋਂ ਜਲਾਲਦੀਵਾਲ ਦਾਣਾ ਮੰਡੀ ਪਹੁੰਚੇਗਾ। ਜਿੱਥੇ ਵੱਡੀ ਗਿਣਤੀ ਵਿੱਚ ਮਜ਼ਦੂਰ ਕੰਮ ਕਰਦੇ ਹਨ। ਇਸ ਸੂਚਨਾ ’ਤੇ ਨਾਕਾਬੰਦੀ ਕਰਕੇ ਲਖਵਿੰਦਰ ਸਿੰਘ ਨੂੰ 175 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ।