Home Protest ਕਣਕ ਦੇ ਖਰੀਦ ਮੁੱਲ ਵਿੱਚ ਕਟੌਤੀ ਦੇ ਵਿਰੋਧ ਵਿੱਚ ਲੱਲਤੋ ਦਾਣਾ ਮੰਡੀ...

ਕਣਕ ਦੇ ਖਰੀਦ ਮੁੱਲ ਵਿੱਚ ਕਟੌਤੀ ਦੇ ਵਿਰੋਧ ਵਿੱਚ ਲੱਲਤੋ ਦਾਣਾ ਮੰਡੀ ਵਿਚ ਹੋਇਆ ਰੋਸ ਪ੍ਰਦਰਸ਼ਨ

49
0

18 ਅਪ੍ਰੈਲ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਹੋਵੇਗਾ ਰੇਲਾਂ ਦਾ ਚੱਕਾ ਜਾਮ

ਜੋਧਾਂ, 16 ਅਪ੍ਰੈਲ ( ਬਾਰੂ ਸੱਗੂ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਣਕ ਦੇ ਖਰੀਦ ਮੁੱਲ ਵਿਚ ਕੀਤੀ ਗਈ ਕਟੌਤੀ ਦੇ ਵਿਰੁੱਧ ਦਾਣਾ ਮੰਡੀ ਲੱਲਤੋ ਕਲਾਂ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਨਾਹਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਅੱਜ ਦੇ ਪ੍ਰਦਸ਼ਨ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆ ਕਮੇਟੀ ਜੋਧਾਂ ਦੇ ਸਕੱਤਰ ਡਾ. ਅਜੀਤ ਰਾਮ ਸ਼ਰਮਾ ਝਾਡੇ, ਡਾ ਜਸਮੇਲ ਸਿੰਘ ਲੱਲਤੋ ਅਤੇ ਕਰਮ ਸਿੰਘ ਗਰੇਵਾਲ ਨੇ ਕੀਤੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਏਰੀਆਂ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਜ਼ਿਲ੍ਹਾ ਮੀਤ ਪ੍ਰਧਾਨ ਸੁਰਜੀਤ ਸਿੰਘ ਸੀਲੋ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨਾਲ ਉਹਨਾਂ ਦੀ ਜਿਣਸ ਦੇ ਮੁੱਲ ਵਿਚ ਕਟੌਤੀ ਕਰਕੇ ਧੱਕਾ ਕਰ ਰਹੀ ਹੈ। ਕਿਸਾਨ ਪਹਿਲਾ ਹੀ ਮੌਸਮ ਦੀ ਮਾਰ ਹੇਠ ਆਇਆ ਹੋਣ ਕਾਰਨ ਨਿਰਾਸ਼ ਤੇ ਘਾਟੇ ਵਿਚ ਹੈ। ਸਰਕਾਰਾਂ ਨੂੰ ਚਾਹੀਦਾ ਸੀ ਕਿ ਉਹਨਾਂ ਦਾ ਘਾਟਾ ਕਿਸਾਨਾਂ ਨੂੰ ਮੁਆਵਜ਼ਾ ਦੇਕੇ ਪੂਰਾ ਕੀਤਾ ਜਾਂਦਾ। ਪਰ ਕੇਂਦਰ ਸਰਕਾਰ ਨੇ ਉਲਟਾਂ ਕਣਕ ਦੇ ਖਰੀਦ ਮੁੱਲ ਵਿਚ ਕਟੌਤੀ ਕਰਕੇ ਉਹਨਾ ਦੇ ਜਖਮਾ ਤੇ ਲੂਣ ਛਿੜਕਿਆ ਹੈ। ਉਹਨਾਂ ਕਿਹਾ ਕਿ ਕਿਸਾਨ ਇਹ ਕਟੌਤੀ ਰੱਦ ਕਰਵਾਉਣ ਲਈ 18 ਅਪ੍ਰੈਲ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 12 ਵਜੇ ਤੋਂ ਲੈਕੇ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਨਗੇ। ਇਸ ਮੌਕੇ ਤੇ ਆੜ੍ਹਤੀਏ ਹਰਮਿੰਦਰ ਸਿੰਘ ਬਿੰਦਰ ਠੱਕਰਵਾਲ, ਆੜ੍ਹਤੀਏ ਸੁਖਦੀਪ ਸਿੰਘ ਰਾਜੂ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਆਮਦ ਤੇਜ ਹੋ ਗਈ ਹੈ। ਪ੍ਰਸ਼ਾਸਨ ਨੂੰ ਕਣਕ ਦੀ ਲਿਫਟਿੰਗ ਨਾਲ ਦੀ ਨਾਲ ਕਰ ਲੈਣੀ ਚਾਹੀਦੀ ਹੈ। ਉਹਨਾਂ ਮੰਗ ਕੀਤੀ ਕਿ ਬਾਰਦਾਨਾ ਮੰਡੀਆਂ ਵਿਚ ਜਲਦੀ ਨਾਲ ਭੇਜਿਆ ਜਾਵੇ।

LEAVE A REPLY

Please enter your comment!
Please enter your name here