ਬਰਨਾਲਾ (ਭਗਵਾਨ ਭੰਗੂ) ਪਿਛਲੇ ਦਿਨੀਂ ਪਿੰਡ ਦਰਾਕਾ ਦੇ ਦੋ ਨੌਜਵਾਨਾਂ ਦੀ ਨਸ਼ੇ ਨਾਲ ਮੌਤ ਹੋ ਗਈ ਸੀ,ਇਸ ਦੁੱਖਦਾਈ ਘਟਨਾ ਨੂੰ ਲੈਕੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਦੋਵੇਂ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ.ਉਥੇ ਜ਼ਿਲ੍ਹਾ ਬਰਨਾਲਾ ਦੇ ਐਸਪੀ ਰਮਨੀਸ਼ ਕੁਮਾਰ ਚੋਧਰੀ, ਡੀਐਸਪੀ ਤਪਾ ਰਵਿੰਦਰ ਸਿੰਘ ਰੰਧਾਵਾ ਤੇ ਐਸਐਚ ਓ ਤਪਾ ਨਿਰਮਲਜੀਤ ਸਿੰਘ ਸੰਧੂ ਨੇ ਵੀ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਕੀਤੀ.ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਦੋਵੇਂ ਪੀੜਤ ਪਰਿਵਾਰਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਦਾ ਭਰੋਸਾ ਦਿੱਤਾ। ਉਨਾਂ ਪੁਲਿਸ ਨੂੰ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਲਈ ਵੀ ਕਿਹਾ ਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਭੈੜੀ ਦਲਦਲ ‘ਚੋ ਬਾਹਰ ਆਉਣਾ ਚਾਹੀਦਾ ਹੈ। ਇਸ ਮੌਕੇ ਪੀੜ੍ਹਤ ਪਰਿਵਾਰਕ ਮੈਂਬਰ ਅਮਰਜੀਤ ਕੌਰ, ਰੂਪੀ ਕੌਰ, ਗੁਰਜੀਤ ਕੌਰ, ਕੁਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।