Home crime ਕੈਨੇਡਾ ਤੋਂ ਪੰਜਾਬ ਆਏ NRI ਦੀ ਸ਼ੱਕੀ ਹਾਲਾਤਾਂ ‘ਚ ਮੌਤ

ਕੈਨੇਡਾ ਤੋਂ ਪੰਜਾਬ ਆਏ NRI ਦੀ ਸ਼ੱਕੀ ਹਾਲਾਤਾਂ ‘ਚ ਮੌਤ

54
0

ਅਣਪਛਾਤੇ ਖਿਲਾਫ ਮਾਮਲਾ ਦਰਜ

ਬਠਿੰਡਾ(ਲਿਕੇਸ ਸ਼ਰਮਾ )ਕੈਨੇਡਾ ਤੋਂ ਪੰਜਾਬ ਆਏ ਇੱਕ NRI ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਪ੍ਰਵਾਸੀ ਭਾਰਤੀ ਆਪਣੇ ਦੋ ਦੋਸਤਾਂ ਨਾਲ ਪਿੰਡ ਸਿੱਧੂ ਮੂਸੇਵਾਲਾ ਜਾ ਰਿਹਾ ਸੀ। ਰਸਤੇ ਵਿੱਚ ਅਚਾਨਕ ਉਸਦੀ ਤਬੀਅਤ ਵਿਗੜ ਗਈ ਤਾਂ ਉਸਦੇ ਦੋ ਦੋਸਤਾਂ ਨੇ ਉਸਨੂੰ ਇਲਾਜ ਲਈ ਏਮਜ਼ ਬਠਿੰਡਾ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦੀ ਮੌਤ ਹੋ ਗਈ।

ਮ੍ਰਿਤਕ ਐਨਆਰਆਈ ਦੇ ਸਹੁਰਿਆਂ ਵਾਲਿਆਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਉਨ੍ਹਾਂ ਦੇ ਜਵਾਈ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਸ਼ੇ ਦੀ ਵੱਧ ਡੋਜ਼ ਦਿੱਤੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਸਹੁਰੇ ਦੀ ਸ਼ਿਕਾਇਤ ’ਤੇ ਥਾਣਾ ਮੌੜ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ।

LEAVE A REPLY

Please enter your comment!
Please enter your name here