ਫਾਜਿ਼ਲਕਾ, 18 ਅਪ੍ਰੈਲ (ਰਾਜੇਸ਼ ਜੈਨ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਨ ਅਤੇ ਉਨ੍ਹਾਂ ਦੀਆਂ ਸਲਾਹਾਂ ਅਨੁਸਾਰ ਖੇਤੀਬਾੜੀ ਸਬੰਧੀ ਯੋਜਨਾਵਾਂ ਬਣਾਉਣ ਅਤੇ ਉਨ੍ਹਾਂ ਨੂੰ ਖੇਤੀ ਸਬੰਧੀ ਨਵੀਂ ਜਾਣਕਾਰੀ ਦੇਣ ਲਈ ਉਲੀਕੇ ਪ੍ਰੋਗਰਾਮ ਤਹਿਤ ਫਾਜਿ਼ਲਕਾ ਵਿਖੇ ਕਿਸਾਨ ਮਿਲਣੀ ਪ੍ਰੋਗਰਾਮ 21 ਅਪ੍ਰੈਲ 2023 ਨੂੰ ਸਵੇਰੇ 10 ਵਜੇ ਹੋਵੇਗਾ।ਇਹ ਜਾਣਕਾਰੀ ਜਿ਼ਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਸਰਵਨ ਕੁਮਾਰ ਨੇ ਦਿੱਤੀ ਹੈ।ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਬਾਗਬਾਨੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਿਸੇਸ਼ ਤੌਰ ਤੇ ਪਹੁੰਚ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਕਿਸਾਨ ਮਿਲਣੀ ਵਿਚ ਭਾਗ ਲੈਣ ਦਾ ਹਾਰਦਿਕ ਸੱਦਾ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਕਿਸਾਨ ਮਿਲਣੀ ਪ੍ਰੋਗਰਾਮ ਫਾਜਿ਼ਲਕਾ ਦੇ ਸ਼ਾਹ ਪੈਲੇਸ (ਅਬੋਹਰ ਰੋਡ) ਤੇ ਹੋਵੇਗਾ।