Home ਪਰਸਾਸ਼ਨ DC ਵੱਲੋਂ ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਅਲਟੀ ਟੂ ਐਨੀਮਲਜ਼ ਸਬੰਧੀ ਮੀਟਿੰਗ

DC ਵੱਲੋਂ ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਅਲਟੀ ਟੂ ਐਨੀਮਲਜ਼ ਸਬੰਧੀ ਮੀਟਿੰਗ

44
0


“ਬੇਸਹਾਰਾ ਪਸ਼ੂਆਂ ਦੀ ਦੇਖਭਾਲ ਲਈ ਵੱਧ ਤੋਂ ਵੱਧ ਲੋਕ ਅੱਗੇ ਆਉਣ : ਆਸ਼ਿਕਾ ਜੈਨ”
ਐਸ.ਏ.ਐਸ.ਨਗਰ,18 ਅਪ੍ਰੈਲ (ਰਾਜੇਸ਼ ਜੈਨ – ਭਗਵਾਨ ਭੰਗੂ) : ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਅਲਟੀ ਟੂ ਐਨੀਮਲਜ਼ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੇਕਸ ਵਿਖੇ ਕੀਤੀ ਗਈ।ਇਸ ਮੀਟਿੰਗ ਵਿੱਚ ਸੋਸਾਇਟੀ ਦੇ ਮੈਂਬਰਾਂ ਨੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਜ਼ਿਲ੍ਹਾ ਮੁਖੀ ਦੇ ਧਿਆਨ ਵਿੱਚ ਲਿਆਂਦਾ ਤੇ ਡਿਪਟੀ ਕਮਿਸ਼ਨਰ ਨੇ ਸਮੱਸਿਆਵਾਂ ਨੂੰ ਛੇਤੀ ਹੱਲ ਕਰਨ ਦਾ ਭਰੋਸਾ ਦਿਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਲਈ ਵੱਧ ਤੋਂ ਵੱਧ ਲੋਕ ਅੱਗੇ ਆਉਣ। ਉਹਨਾਂ ਵੱਲੋਂ ਬੇਸਹਾਰਾ ਪਸ਼ੁਆਂ ਲਈ ਸ਼ੈਡ ਤਿਆਰ ਕਰਨ ਲਈ ਆਦੇਸ਼ ਦਿੱਤੇ ਗਏ ਤਾਂ ਜੋ ਪਸ਼ੂਆਂ ਦੀ ਸਾਂਭ ਸੰਭਾਲ ਸਹੀ ਤਰੀਕੇ ਨਾਲ ਹੋ ਸਕੇ। ਬਿਮਾਰ ਅਤੇ ਜ਼ਖਮੀ ਜਾਨਵਰਾਂ ਦੀ ਸਾਂਭ ਸੰਭਾਲ ਲਈ ਐਂਬੂਲੈਂਸ ਖਰੀਦਣ ਲਈ ਵੀ ਆਦੇਸ਼ ਦਿੱਤੇ ਗਏ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪਸ਼ੂਆਂ ਦੀ ਸੰਭਾਲ ਲਈ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕੀਤੀ ਅਤੇ ਹੋਰ ਲੋਕਾਂ ਨੂੰ ਵੀ ਇਸ ਕੰਮ ਲਈ ਅੱਗੇ ਹੋਣ ਦੀ ਅਪੀਲ ਕੀਤੀ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਦਿਤੀ ਕਿ ਲੋਕਾਂ ਨੂੰ ਸੋਸਾਇਟੀ ਦੇ ਮੈਂਬਰ ਬਣਾਉਣ ਲਈ ਆਨਲਾਈਨ ਪੋਰਟਲ ਤਿਆਰ ਕੀਤਾ ਜਾਵੇ I ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਸੋਸਾਇਟੀ ਦੇ ਮੈਂਬਰਾਂ ਦੀ ਵੱਖਰੀ ਵਰਦੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਜ਼ਖਮੀ ਜਾਨਵਰਾਂ ਦੀ ਸੂਚਨਾਂ ਦੇਣ ਵਿੱਚ ਮੁਸ਼ਕਲ ਨਾ ਆਵੇ।ਇਸ ਮੌਕੇ ਉਹਨਾਂ ਦਸਿਆ ਕਿ ਜ਼ਖਮੀ ਪਸ਼ੂ ਸਬੰਧੀ ਗਊ ਗ੍ਰਾਮ ਸੇਵਾ ਸੋਸਾਇਟੀ ਦੇ ਹੈਲਪ ਲਾਈਨ ਨੰਬਰ 7380273902 ਉੱਤੇ ਕਾਲ ਕੀਤੀ ਜਾ ਸਕਦੀ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ ) ਅਵਨੀਤ ਕੌਰ,ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐਸ. ਡੀ. ਐਮ ਮੋਹਾਲੀ ਸਰਬਜੀਤ ਕੌਰ,ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ I

LEAVE A REPLY

Please enter your comment!
Please enter your name here