Home ਪਰਸਾਸ਼ਨ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ...

ਆਮ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ 10.50 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ ਤਹਿਸੀਲ ਕੰਪਲੈਕਸ :- ਸ਼ੇਰਗਿੱਲ

37
0

ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ ( ਰੋਹਿਤ ਗੋਇਲ) -ਆਮ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ 10.50 ਕਰੋੜ ਦੀ ਲਾਗਤ ਨਾਲ ਤਹਿਸੀਲ ਕੰਪਲੈਕਸਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਜਿਨ੍ਹਾਂ ਵਿੱਚੋਂ 5.50 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਤਹਿਸੀਲ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ 05 ਕਰੋੜ ਦੀ ਲਾਗਤ ਨਾਲ ਅਮਲੋਹ ਵਿਖੇ ਬਣਾਏ ਜਾ ਰਹੇ ਤਹਿਸੀਲ ਕੰਪਲੈਕਸ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਫ਼ਤਹਿਗੜ੍ਹ ਸਾਹਿਬ ਨੂੰ ਆਉਂਦੀਆਂ ਪੰਜ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਵੀ ਜੰਗੀ ਪੱਧਰ ਤੇ ਚੱਲ ਰਿਹਾ ਹੈ ਜਿਨ੍ਹਾਂ ਤੇ 8 ਕਰੋੜ 17 ਲੱਖ 91 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦਾ ਕੰਮ ਲਗਭਗ ਮੁਕੰਮਲ ਹੋਣ ਕਿਨਾਰੇ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਮੁਕੰਮਲ ਹੋਣ ਨਾਲ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਣ ਵਾਲੀ ਸੰਗਤ ਨੂੰ ਆਵਾਜਾਈ ਵਿੱਚ ਰਾਹਤ ਮਿਲੇਗੀ ਅਤੇ ਟਰੈਫਿਕ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲੇਗਾ। ਉਨ੍ਹਾਂ ਹੋਰ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ 20 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ ਜੋ ਕਿ ਦਸੰਬਰ ਮਹੀਨੇ ਤੱਕ ਮੁਕੰਮਲ ਹੋ ਜਾਵੇਗਾ।ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸਰਹਿੰਦ ਵਿਖੇ ਸੀਵਰੇਜ ਪਾਉਣ ਸਮੇਂ ਪੁੱਟੀਆਂ ਗਈਆਂ ਸੜਕਾਂ ਦੇ ਨਿਰਮਾਣ ਲਈ ਵੀ 1 ਕਰੋੜ 50 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਦਾ ਕੰਮ ਛੇਤੀ ਹੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਸਵੈ ਰੋਜ਼ਗਾਰ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਵੀ ਜਾਇਜ਼ਾ ਲਿਆ ਅਤੇ ਇਸ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਬਾਰੇ ਕਿਹਾ । ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਜੋ ਕਿ ਇਸ ਸਮੇਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪੰਜਾਬ ਦਾ ਦੂਜਾ ਜ਼ਿਲ੍ਹਾ ਹੈ, ਉਹ ਪਹਿਲੇ ਸਥਾਨ ਤੇ ਪਹੁੰਚ ਜਾਵੇ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਐਸ.ਡੀ.ਐਮ. ਬਸੀ ਪਠਾਣਾ ਅਸ਼ੋਕ ਕੁਮਾਰ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਪਰਲੀਨ ਕਾਲੇਕਾ, ਐਸ.ਡੀ.ਐਮ. ਅਮਲੋਹ ਗੁਰਵਿੰਦਰ ਸਿੰਘ ਜੋਹਲ, ਸਹਾਇਕ ਕਮਿਸ਼ਨਰ ਅਭਿਸ਼ੇਕ ਸ਼ਰਮਾ, ਡੀ.ਡੀ.ਪੀ.ਓ. ਹਿਤੇਨ ਕਪਿਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

LEAVE A REPLY

Please enter your comment!
Please enter your name here