Home ਪਰਸਾਸ਼ਨ ਤਹਿਸੀਲ ਕੰਪਲੈਕਸ ਜਗਰਾਓ ‘ਚ ਵਹੀਕਲ ਪਾਰਕਿੰਗ ਦੀ ਬੋਲੀ ਹੁਣ 21 ਅਪ੍ਰੈਲ ਨੂੰ

ਤਹਿਸੀਲ ਕੰਪਲੈਕਸ ਜਗਰਾਓ ‘ਚ ਵਹੀਕਲ ਪਾਰਕਿੰਗ ਦੀ ਬੋਲੀ ਹੁਣ 21 ਅਪ੍ਰੈਲ ਨੂੰ

52
0

ਜਗਰਾਓ 19 ਅਪ੍ਰੈਲ ( ਰੋਹਿਤ ਗੋਇਲ ) – ਤਹਿਸੀਲ ਕੰਪਲੈਕਸ ਜਗਰਾਓਂ ਵਿਖੇ ਵਾਹਨਾਂ ਲਈ ਪਾਰਕਿੰਗ ਦੀ ਬੋਲੀ ਹੁਣ 21 ਅਪ੍ਰੈਲ, 2023 ਨੂੰ ਕਰਵਾਈ ਜਾਵੇਗੀ।
ਇਸ ਸਬੰਧੀ ਦਫ਼ਤਰ ਉਪ-ਮੰਡਲ ਮੈਜਿਸਟ੍ਰੇਟ ਜਗਰਾਓ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਹਿਲਾਂ ਇਹ ਬੋਲੀ 12 ਅਪ੍ਰੈਲ ਦੀ ਰੱਖੀ ਗਈ ਸੀ ਜੋਕਿ ਤਕਨੀਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਸੀ। ਹੁਣ ਇਹ ਬੋਲੀ ਮਿਤੀ 21 ਅਪ੍ਰੈਲ, 2023 ਨੂੰ ਦੁਪਹਿਰ 12 ਵਜੇ ਦਫਤਰ ਉਪ-ਮੰਡਲ ਮੈਜਿਸਟ੍ਰੇਟ ਜਗਰਾਓ ਵਿਖੇ ਕਰਵਾਈ ਜਾਵੇਗੀ।
ਜ਼ਿਕਰਯੋਗ ਹੈ ਕਿ 12 ਅਪ੍ਰੈਲ ਨੂੰ ਬੋਲੀ ਮੌਕੇ ਸਭ ਤੋਂ ਵੱਧ ਬੋਲੀ ਦੇਣ ਵਾਲੇ ਵਿਅਕਤੀ ਪਾਸੋਂ ਰਕਮ ਦਾ ਚੌਥਾ ਹਿੱਸਾ ਮੌਕੇ ‘ਤੇ ਜਮ੍ਹਾਂ ਨਹੀਂ ਕਰਵਾਇਆ ਗਿਆ ਅਤੇ ਵਿਅਕਤੀ ਵਲੋਂ ਲਿਖਤੀ ਰੂਪ ਵਿੱਚ ਬੋਲੀ ਨਾ ਲੈਣ ਸਬੰਧੀ ਬਿਆਨ ਕਲਮਬੱਧ ਕਰਵਾਉਣ ਕਰਕੇ ਬੋਲੀ ਰੱਦ ਕੀਤੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਬੋਲੀ ਸਬੰਧੀ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਬੋਲੀ ਵਿੱਚ ਸਾਰਿਆਂ ਨੂੰ ਸਮੇਂ ਸਿਰ ਹਾਜ਼ਰ ਹੋਣਾ ਲਾਜ਼ਮੀ ਹੋਵੇਗਾ, ਬੋਲੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀ ਨੂੰ 25 ਹਜ਼ਾਰ ਰੁਪਏ ਦਾ ਡ੍ਰਾਫਟ ਬਤੌਰ ਸਕਿਊਰਿਟੀ ਜਮ੍ਹਾਂ ਕਰਵਾਉਣਾ ਹੋਵੇਗਾ। ਸਭ ਤੋਂ ਵੱਧ ਬੋਲੀ ਦੇਣ ਵਾਲੇ ਦੀ ਕੁੱਲ ਰਕਮ ਦਾ ਚੌਥਾ ਹਿੱਸਾ ਮੌਕੇੋ ਜਮ੍ਹਾਂ ਕਰਾਉਣਾ ਹੋਵੇਗਾ। ਬਾਕੀ ਦੀ ਰਕਮ ਮਹੀਨਾਵਾਰ ਕਿਸ਼ਤਾਂ ਵਿੱਚ ਲਈ ਜਾਵੇਗੀ। ਮੌਕੇ ‘ਤੇ ਚੌਥਾ ਹਿੱਸਾ ਨਾ ਦੇਣ ਦੀ ਸੂਰਤ ਵਿੱਚ ਸਕਿਉਰਿਟੀ ਰਕਮ ਜ਼ਬਤ ਕਰ ਲਈ ਜਾਵੇਗੀ। ਠੇਕੇ ਦੀਆਂ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਜਗਰਾਓ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here