Home Political ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਘੱਸ ਵਿਖੇ ਨਵੇਂ ਬਣੇ...

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਘੱਸ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ

36
0


ਬਟਾਲਾ, 19 ਅਪਰੈਲ (ਰਾਜ਼ਨ ਜੈਨ – ਮੋਹਿਤ ਜੈਨ) : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਘੱਸ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ ਹੈ।ਇਸ ਮੌਕੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਵੇ ਕਲਾਸ ਰੂਮਜ਼ ਬਣਾਓੁਣ ਲਈ ਸਕੂਲਾਂ ਨੂੰ ਗਰਾਂਟਾ ਜਾਰੀ ਕੀਤੀਆਂ ਗਈਆ ਹਨ, ਜਿਸ ਤਹਿਤ ਅੱਜ ਉਨ੍ਹਾਂ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਘੱਸ ਵਿਖੇ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਦਾ ਮਿਆਰ ਹੋਰ ਉੁੱਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਸਕੂਲਾਂ ਅੰਦਰ ਸੁਖਾਵਾਂ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ 117 ਸਕੂਲ ਆਫ ਐਮੀਨੈਂਸ ਬਣਾਏ ਗਏ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਅਪ-ਗਰੇਡ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

LEAVE A REPLY

Please enter your comment!
Please enter your name here