ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਭਗਵਾਨ ਭੰਗੂ-ਲਿਕੇਸ਼ ਸ਼ਰਮਾ) : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਡੀਆ ਕਰਮੀਆਂ ਦੀ ਪਹਿਚਾਣ ਅਤੇ ਸਹੂਲਤ ਲਈ ਸੂਚਨਾਂ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਲੋਂ ਸ਼ਰਤਾ ਪੂਰੀਆਂ ਕਰਨ ਵਾਲੇ ਪੱਤਰਕਾਰਾਂ ਨੂੰ ਐਕਰੀਡੇਸ਼ਨ ਅਤੇ ਪੀਲੇ ਪ੍ਰੈਸ ਸ਼ਨਾਖਤੀ ਕਾਰਡ ਦੇ ਵੱਖ-ਵੱਖ ਡਿਜਾਇਨਾਂ ਵਿੱਚ ਜਾਰੀ ਕੀਤੇ ਜਾਂਦੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਅਨਸਰਾਂ ਵਲੋਂ ਸੂਚਨਾਂ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੁਆਰਾ ਜਾਰੀ ਕੀਤੇ ਜਾਂਦੇ ਐਕਰੀਡੇਸ਼ਨ ਅਤੇ ਪੀਲੇ ਪ੍ਰੈਸ ਸ਼ਨਾਖਤੀ ਕਾਰਡਾਂ ਦੇ ਡਿਜਾਇਨ ਆਦਿ ਦੀ ਨਕਲ ਕਰਦੇ ਹੋਏ ਮੀਡੀਆ ਦੇ ਸ਼ਨਾਖਤੀ ਕਾਰਡ ਬਣਾਏ ਗਏ ਹਨ,ਜੋ ਕਿ ਇੱਕ ਗੰਭੀਰ ਅਪਰਾਧ ਹੈ।ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਕਿਹਾ ਕਿ ਐਕਰੀਡੇਸ਼ਨ ਅਤੇ ਪੀਲੇ ਪ੍ਰੈਸ ਸ਼ਨਾਖਤੀ ਕਾਰਡਾਂ ਦੇ ਡਿਜਾਇਨ ਆਦਿ ਦੀ ਨਕਲ ਕਰਦੇ ਹੋਏ ਪ੍ਰੈਸ ਸ਼ਨਾਖਤੀ ਕਾਰਡ ਦੀ ਵਰਤੋਂ ਕਰਦੇ ਕੋਈ ਪੱਤਰਕਾਰ ਲੋਕਾਂ ਨੂੰ ਡਰਾਉਂਦਾ, ਧਮਕਾਉਂਦਾ ਜਾਂ ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਸਬੰਧੀ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਇਸ ਦੀ ਸੂਚਨਾਂ ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਸਾਹਿਬ ਜਾਂ ਪੰਜਾਬ ਪੁਲਿਸ ਨੂੰ ਦੇਣ ਤਾਂ ਜੋ ਗਲਤ ਅਨਸਰਾਂ ਦੀ ਪਹਿਚਾਣ ਕਰਕੇ ਉਹਨਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।