Home ਨੌਕਰੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਨੂੰ

39
0

ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ ( ਧਰਮਿੰਦਰ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ 20 ਅਪ੍ਰੈਲ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਫਲਿੱਪ ਕਾਰਡ, ਐਜਾਈਲ ਵਰਗੀਆਂ ਪ੍ਰਸਿੱਧ ਪ੍ਰਾਈਵੇਟ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੋਹਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 10ਵੀਂ ਤੇ 12ਵੀਂ ਪਾਸ ਲੜਕੇ ਤੇ ਲੜਕੀਆਂ ਭਾਗ ਲੈ ਸਕਦੇ ਹਨ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ ਸਵੇਰੇ 10:00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 122 ਵਿਖੇ ਇੰਟਰਵਿਊ ਸ਼ੁਰੂ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਲੜਕੇ ਤੇ ਲੜਕੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਕੈਂਪ ਵਿੱਚ ਜਰੂਰ ਪਹੁੰਚਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਜਿਹੜੇ ਨੌਜਵਾਨਾਂ ਦਾ ਨਾਮ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਦਰਜ਼ ਨਹੀਂ ਹੈ ਉਹ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਫੋਟੋ ਕਾਪੀਆਂ ਲੈ ਕੇ ਆਪਣਾ ਨਾਮ ਦਰਜ਼ ਕਰਵਾ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਹੈਲਪ ਲਾਇਨ ਨੰ: 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 119-ਏ ਵਿਖੇ ਵੀ ਕਿਸੇ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here