Home Health ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ...

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋਏ

37
0


ਬਟਾਲਾ, 20 ਅਪ੍ਰੈਲ (ਵਿਕਾਸ ਮਠਾੜੂ) : ਪੰਜਾਬ ਸਰਕਾਰ ਵਲੋਂ ਜ਼ਿਲੇ ਅੰਦਰ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਸਰਕਾਰ ਦੀ ਉਮੀਦਾਂ ’ਤੇ ਆਮ ਆਦਮੀ ਕਲੀਨਿਕ ਖਰੇ ਉਤਰ ਰਹੇ ਹਨ। ਕਲੀਨਿਕਾਂ ’ਤੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਤੇ ਦਵਾਈਆਂ ਆਦਿ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।ਬਟਾਲਾ ਸ਼ਹਿਰ ਦੇ ਅੰਦਰੂਨੀ ਕਿਲ੍ਹਾ ਮੰਡੀ (ਚੱਕਰੀ ਬਾਜ਼ਾਰ) ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਐਸ.ਐਮ.ਓ ਬਟਾਲਾ ਨੇ ਦੱਸਿਆ ਕਿ 26 ਜਨਵਰੀ 2023 ਨੂੰ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਵਿੱਚ 19 ਅਪ੍ਰੈਲ 2023 ਤੱਕ 5472 ਮਰੀਜ਼ ਲਾਭ ਲੈ ਚੁੱਕੇ ਹਨ। ਕਲੀਨਿਕ ਵਿੱਚ ਡਾ. ਕਮਲ ਰਾਮਪਾਲ, ਹਰਪਾਲਜੀਤ ਕੋਰ ਤੇ ਕਿਰਨਦੀਪ ਕੋਰ ਫਾਰਮਾਸਿਸਟ ਤੇ ਸੰਦੀਪ ਵਲੋਂ ਮਰੀਜਾਂ ਨੂੰ ਵਧੀਆ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਦਵਾਈ ਲੈਣ ਆਏ ਮਰੀਜ਼ਾਂ ਨੇ ਆਮ ਆਦਮੀ ਕਲੀਨਿਕ ਵਿਖੇ ਮਿਲ ਰਹੀਆਂ ਸਿਹਤ ਸੁਵਿਧਾਵਾਂ ’ਤੇ ਤਸੱਲੀ ਪ੍ਰਗਟ ਕੀਤੀ ਹੈ।ਐਸ.ਐਮ.ਓ ਨੇ ਅੱਗੇ ਦੱਸਿਆ ਕਿ ਸਰਕਾਰ ਵਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ, ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ।ਆਮ ਆਦਮੀ ਕਲੀਨਿਕ ਵਿੱਚ ਦਵਾਈਆਂ ਤੇ ਟੈਸਟ ਬਿਲਕੁੱਲ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ। ਕਲੀਨਿਕ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਹੈ। ਉਨਾਂ ਦੱਸਿਆ ਕਿ ਕਲੀਨਿਕਾਂ ਵਿਖੇ ਤਾਇਨਾਤ ਸਟਾਫ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ ਕਿ ਦਵਾਈਆਂ ਅਤੇ ਜ਼ਰੂਰੀ ਸਮਾਨ ਦੀ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਅਧਿਕਾਰੀ ਤੇ ਕਰਮਚਾਰੀ ਪੂਰੀ ਇਮਾਨਦਾਰੀ ਨਾਲ ਡਿਉਟੀ ਨਿਭਾਉਣ ਤੇ ਸਿਹਤ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਅਣਗਹਿਲੀ ਨਾ ਵਰਤੀ ਜਾਵੇ।

LEAVE A REPLY

Please enter your comment!
Please enter your name here