ਮੋਗਾ, 20 ਅਪ੍ਰੈਲ ( ਅਸ਼ਵਨੀ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਲਕਾ ਧਰਮਕੋਟ ਦੇ ਪਿੰਡ ਸੰਘੇੜਾ ਵਿਖੇ ਸਰਕਾਰ ਤੋਂ ਮੰਨਜ਼ੂਰਸ਼ੁਦਾ ਰੇਤ ਦੀ ਖੱਡ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਉੱਪਰ ਤਸ਼ਰੀਫ਼ ਲਿਆ ਰਹੇ ਹਨ। ਵੀ.ਵੀ.ਆਈ.ਪੀ. ਸੁਰੱਖਿਆ ਦੀ ਗੰਭੀਰਤਾ ਨੂੰ ਵਾਚਦੇ ਹੋਏ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਲਈ ਪ੍ਰੋਗਰਾਮ ਸਥਾਨ ਦੇ ਏਰੀਆ ਨੂੰ ਨੋ ਫਲਾਇੰਗ ਜੋਨ ਘੋਸ਼ਿਤ ਕਰਦੇ ਹੋਏ ਇਸ ਸਥਾਨ (ਸਮੇਤ ਨਜ਼ਦੀਕੀ ਏਰੀਆ ਆਦਿ) ਡਰੋਨ, ਅਣ ਮੈਨਡ ਵਹੀਕਲ, ਐਰੋ ਪਲੇਨ, ਰਿਮੋਟ ਕੰਟਰੋਲ ਯੂ.ਏ.ਵੀ. ਉਡਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਣੇ ਜਰੂਰੀ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਨੂੰ ਮੁੱਖ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੋਗਾ ਸ਼ਹਿਰ ਦੇ ਅਸਮਾਨ ਨੂੰ ਮਿਤੀ 21 ਅਪ੍ਰੈਲ, 2023 ਨੂੰ ”ਨੋ ਫਲਾਈ ਜੋਨ” ਘੋਸ਼ਿਤ ਕਰਦੇ ਹੋਏ, ਡਰੋਨ, ਯੂ.ਏ.ਵੀ. ਆਰ.ਵੀ.ਪੀ. ਅਤੇ ਆਰ.ਸੀ.ਏ. ਸਮੇਤ ਪੈਰਾ ਗਲਾਈਡਰਜ਼/ਹੈਗ ਗਲਾਈਡਰ ਦੀ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।