Home crime ਨਾਜਾਇਜ਼ ਰੇਤ ਮਾਈਨਿੰਗ ਮਾਮਲੇ ‘ਚ 5 ਖਿਲਾਫ਼ ਮੁਕਦਮਾ ਦਰਜ

ਨਾਜਾਇਜ਼ ਰੇਤ ਮਾਈਨਿੰਗ ਮਾਮਲੇ ‘ਚ 5 ਖਿਲਾਫ਼ ਮੁਕਦਮਾ ਦਰਜ

75
0


ਲੁਧਿਆਣਾ , 26 ਮਾਰਚ ( ਭਗਵਾਨ ਭੰਗੂ, ਰਾਜਨ ਜੈਨ)-: ਆਮ ਆਦਮੀ ਪਾਰਟੀ ਨੇ ਸਰਕਾਰ ਬਣਦੇ ਸਾਰ ਹੀ ਨਾਜਾਇਜ਼ ਰੇਤ ਮਾਈਨਿੰਗ ਮਾਫੀਆ ਉਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸ ਤਰ੍ਹਾਂ ਦਾ ਮਾਮਲਾ ਲੁਧਿਆਣਾ ਅਧੀਨ ਪੈਂਦੇ ਥਾਣਾ ਕੂੰਮਕਲਾਂ ਵਿੱਚ ਆਇਆ ਹੈ।ਰੇਤ ਮਾਈਨਿੰਗ ਨੂੰ ਲੈ ਕੇ ਕੂੰਮਕਲਾਂ ਥਾਣੇ ਅਧੀਨ ਪੈਂਦੇ ਪਿੰਡ ਬਲੀਏਵਾਲ ਵਿੱਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵ੍ਹਟਸਐਪ ਉਤੇ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਗਈ ਹੈ।ਕੂੰਮਕਲਾਂ ਪੁਲਿਸ ਨੇ ਇਥੋਂ ਦੇ ਸਥਾਨਕ ਪਿੰਡ ਬਲੀਏਵਾਲ ਵਿੱਚ 5 ਵਿਅਕਤੀਆਂ ਉਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਤੇ ਨਾਜਾਇਜ਼ ਰੇਤ ਮਾਈਨਿੰਗ ਨੂੰ ਲੈ ਕੇ ਨੰਬਰ ਜਾਰੀ ਕੀਤੇ ਹੋਏ ਹਨ। ਭ੍ਰਿਸ਼ਟਾਚਾਰ ਦਾ ਨੰਬਰ ਜਾਰੀ ਕਰਨ ਤੋਂ ਬਾਅਦ ਕਾਫੀ ਸ਼ਿਕਾਇਤਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ ਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਾਰਵਾਈ ਵੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਇਸ ਦੀ ਮਾਨਟੀਰੰਗ ਕਰ ਰਹੇ ਹਨ ਤਾਂ ਕਿ ਕਿਸੇ ਤਰ੍ਹਾਂ ਦੀ ਢਿੱਲ ਨਾ ਹੋਵੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਪਣਾ ਵ੍ਹਟਸਐਪ ਨੰਬਰ ਜਾਰੀ ਕੀਤਾ ਹੋਇਆ ਹੈ। ਲੋਕ ਮੁੱਖ ਮੰਤਰੀ ਦੇ ਵ੍ਹਟਸਐਪ ਨੰਬਰ ਉਤੇ ਵੀ ਸ਼ਿਕਾਇਤ ਦਰਜ ਕਰਵਾ ਰਹੇ ਹਨ।

LEAVE A REPLY

Please enter your comment!
Please enter your name here