Home ਪਰਸਾਸ਼ਨ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਚ ਪੂਰਾ ਕੀਤਾ...

ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਚ ਪੂਰਾ ਕੀਤਾ ਜਾਵੇ : ਏਡੀਸੀ

39
0


ਐਸ.ਏ.ਐਸ ਨਗਰ 21 ਅਪ੍ਰੈਲ (ਲਿਕੇਸ਼ ਸ਼ਰਮਾ – ਅਸ਼ਵਨੀ) ,ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅਵਨੀਤ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ‘ਚ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਂਦੇ ਹੋਏ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚਲ ਰਹੇ ਵਿਕਾਸ ਦੇ ਕੰਮਾਂ ‘ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਬਕਾਇਆ ਕੰਮਾਂ ਨੂੰ ਵੀ ਮਿਥੇ ਸਮੇਂ ‘ਚ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ।ਇਸ ਮੀਟਿੰਗ ਦੌਰਾਨ ਅਵਨੀਤ ਕੌਰ ਵੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਬੀਡੀਪੀਓਜ਼, ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ‘ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਯੋਗ ਵਿਅਕਤੀਆਂ ਤਕ ਪਹੁੰਚੇ।ਉਨ੍ਹਾਂ ਮੀਟਿੰਗ ਦੇ ਦੌਰਾਨ ਪੰਚਾਇਤ ਘਰਾਂ ਸਬੰਧੀ ਵਿਕਾਸ ਕਾਰਜ, ਸਕੂਲਾਂ ‘ਚ ਕਰਵਾਏ ਜਾ ਰਹੇ ਕਾਰਜ, ਆਂਗਨਵਾੜੀ ਸਬੰਧੀ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਪਾਣੀ ਦੇ ਟਿਊਬਲਾਂ ਸਬੰਧੀ ਕਾਰਜ, ਪੀ.ਡਬਲਿਊ ਵਰਕਸ, ਸਵੱਛਤਾ ਸਰਵੇਖਣ ਆਦਿ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਐਸ.ਡੀ.ਐਮ ਮੋਹਾਲੀ ਸਰਬਜੀਤ ਕੌਰ,ਐਸ.ਡੀ.ਐਮ ਡੇਰਾਬਸੀ ਹਿਮਾਸ਼ੂ ਗੁਪਤਾ ਤੋਂ ਇਲਾਵਾ ਪ੍ਰਸ਼ਾਨਿਕ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ I

LEAVE A REPLY

Please enter your comment!
Please enter your name here