ਫਾਜ਼ਿਲਕਾ 22 ਅਪ੍ਰੈਲ (ਰਾਜੇਸ਼ ਜੈਨ – ਰਾਜ਼ਨ ਜੈਨ) : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੂ.ਪੀ.ਐੱਸ.ਸੀ, ਪੀ.ਪੀ.ਐੱਸ.,ਐੱਸ.ਐੱਸ.ਸੀ, ਆਈ.ਬੀ.ਪੀ.ਐੱਸ ਅਤੇ ਪੀ.ਐੱਸ.ਐੱਸ.ਐੱਸ.ਬੀ ਆਦਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ ਦਿੱਤੀ ਜਾਣੀ ਹੈ। ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਵਿਦਿਆਰਥੀ 10 ਮਈ 2023 ਤੋਂ ਪਹਿਲਾ https://tinyurl.com/FREECOACHINGFZK ਲਿੰਕ ਜਾ QR Code scanner ਉਪਰ ਜਾਂ ਫਿਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਾਜ਼ਿਲਕਾ ਵਿਖੇ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ।ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਮਨਦੀਪ ਕੌਰ ਨੇ ਦੱਸਿਆ ਕਿ ਇਹ ਕੋਚਿੰਗ ਜ਼ਿਲ੍ਹਾ ਮਾਨਸਾ ਵਿੱਚ ਬਾਈਜਸ ਕੰਪਨੀ ਵੱਲੋਂ ਦਿੱਤੀ ਜਾਣੀ ਹੈ ਤੇ ਇਹ ਕੋਚਿੰਗ ਰਜਿਸਟ੍ਰੇਸ਼ਨ ਤੋਂ 10 ਦਿਨਾਂ ਬਾਅਦ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕੋਚਿੰਗ ਤਿੰਨ, ਛੇ ਅਤੇ ਨੌਂ ਮਹੀਨਿਆਂ ਦੀ ਕਰਵਾਈ ਜਾਵੇਗੀ। ਇਸ ਕੋਚਿੰਗ ਵਿੱਚ ਜ਼ਿਲ੍ਹਾ ਫਾਜ਼ਿਲਕਾ ਦੇ ਚਾਹਵਾਨ ਪ੍ਰਾਰਥੀ ਵੀ ਹਿੱਸਾ ਲੈ ਸਕਦੇ ਹਨ। ਇਹ ਟ੍ਰੇਨਿੰਗ ਆਨਲਾਈਨ (ਲਾਈਵ ਅਤੇ ਰਿਕਾਰਡਰਡ) ਮੋਡ ਵਿੱਚ ਹੋਵੇਗੀ। ਇਸ ਟ੍ਰੇਨਿੰਗ ਵਿੱਚ ਵਿਦਿਆਰਥੀ ਆਪਣੀ ਮਰਜੀ ਨਾਲ ਸਮੇਂ ਦੀ ਚੋਣ ਕਰ ਸਕਦੇ ਹਨ।