ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ ( ਮੋਹਿਤ ਜੈਨ)-ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 01 ਲੱਖ 59 ਹਜ਼ਾਰ 750 ਮੀਟਰਕ ਕਣਕ ਦੀ ਆਮਦ ਹੋਈ ਹੈ। ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 01 ਲੱਖ 52 ਹਜ਼ਾਰ 073 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 59 ਹਜ਼ਾਰ 677 ਮੀਟਰਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਅਤੇ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 222.69 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 30869 ਮੀਟਰਕ ਟਨ, ਮਾਰਕਫੈੱਡ ਵੱਲੋਂ 28537 ਮੀਟਰਕ ਟਨ, ਪਨਸਪ ਵੱਲੋਂ 32128 ਮੀਟਰਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 33486 ਮੀਟਰਕ ਟਨ, ਐਫ.ਸੀ.ਆਈ. ਵੱਲੋਂ 13115 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 13938 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਸ਼੍ਰੀਮਤੀ ਸ਼ੇਰਗਿੱਲ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਮੰਡੀਆਂ ਵਿੱਚ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।