ਲੁਧਿਆਣਾ (ਭਗਵਾਨ ਭੰਗੂ-ਲਿਕੇਸ ਸ਼ਰਮਾ ) ਥਾਣਾ ਸਦਰ ਦੀ ਪੁਲਿਸ ਨੇ 60 ਕਿਲੋ ਭੁੱਕੀ ਸਮੇਤ ਪਿੰਡ ਸ਼ੇਖ ਤਲਵਾੜਾ ਥਾਣਾ ਸਿਧਵਾਂ ਬੇਟ ਦੇ ਰਹਿਣ ਵਾਲੇ ਖਜ਼ਾਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਖਿਲਾਫ਼ ਐਨ ਡੀ ਪੀ ਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਮੁਲਜ਼ਮ ਸਪਲਾਈ ਕਰਨ ਲਈ ਸ੍ਰੀਨਗਰ ਤੋਂ ਭੁੱਕੀ ਲੈ ਲੁਧਿਆਣਾ ਆਇਆ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਪਿੰਡ ਝਾਡੇ ਦੇ ਲਾਗੇ ਨਾਕਾਬੰਦੀ ਕਰਕੇ ਸਵਿਫਟ ਕਾਰ ਸਵਾਰ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ। ਜਾਂਚ ਦੇ ਦੌਰਾਨ ਕਾਰ ਚੋਂ 60 ਕਿਲੋ ਭੁੱਕੀ ਬਰਾਮਦ ਕੀਤੀ ਗਈ। ਇਸਪੈਕਟਰ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪੁੱਛ-ਗਿੱਛ ਦੌਰਾਨ ਮੁਲਜ਼ਮ ਕੋਲੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।