Home crime ਬੇ੍ਕਿੰਗ ਨਿਊਜ…ਭਾਈ ਅੰਮ੍ਰਿਤਪਾਲ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ

ਬੇ੍ਕਿੰਗ ਨਿਊਜ…
ਭਾਈ ਅੰਮ੍ਰਿਤਪਾਲ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ

106
0


“ਚੰਡੀਗੜ੍ਹ: 23 ਅਪ੍ਰੈਲ ( ਬਿਊਰੋ)-ਪੰਜਾਬ ਪੁਲਿਸ ਤੇ ਇੰਟੈਲੀਜੈਂਸ ਦੇ ਸਾਂਝੇ ਆਪਰੇਸ਼ਨ ਤੋਂ ਬਾਅਦ ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਸੂਚਨਾ  ਹੈ।  ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਜਿਸ ਵਿਰੁੱਧ ਪੰਜਾਬ ਪੁਲਿਸ ਵੱਲੋਂ ਐੱਨ ਐੱਸ ੲ ਐਕਟ ਲਗਾਇਆ ਗਿਆ ਹੈ।  ਦੱਸਣਯੋਗ ਹੈ ਕਿ ਜਿਸ ਪਿੰਡ  ਤੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜੱਦੀ ਪਿੰਡ ਹੈ ਉਸੇ ਪਿੰਡ ਤੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਵੱਡੇ ਇਕੱਠ ਦੀ ਹਾਲ ਹੀ ਚ ਤਾਜਪੋਸ਼ੀ ਹੋਈ ਸੀ। ਸੂਤਰ ਇਹ ਵੀ ਦੱਸਦੇ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਰਾਤ ਨੂੰ ਹੀ ਪਹਿਲ ਰੋਡੇ ਵਿਖੇ ਪੁੱਜ ਗਏ ਸਨ। ਏਧਰ ਭਾਈ ਜਸਵੀਰ ਸਿੰਘ ਰੋਡੇ ਦੱਸਦੇ ਹਨ ਕਿ  ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਤਮ-ਸਮਰਪਣ ਕੀਤਾ ਹੈ । ਉਨ੍ਹਾਂ ਦਾ ਦਾਅਵਾ ਹੈ ਕਿ ਪਹਿਲਾਂ ਸਵੇਰੇ ਪੰਜ ਬਾਣੀਆਂ ਦਾ ਪਾਠ ਕੀਤਾ ਗਿਆ ਅਰਦਾਸ ਕੀਤੀ ਗਈ ਤੇ ਸੰਗਤ ਨੂੰ ਸੰਬੋਧਨ ਵੀ ਕੀਤਾ ਗਿਆ ਅਤੇ ਉਸ ਤੋਂ ਬਾਅਦ ਪੁਲਸ ਨੂੰ ਸਰੰਡਰ ਕੀਤਾ ਗਿਆ ਹੈ। ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਸਮੇਂ ਵੱਡੇ ਅਧਿਕਾਰੀ ਮੌਜੂਦ ਸਨ। 

LEAVE A REPLY

Please enter your comment!
Please enter your name here