Home Health ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਆ ਦਾ ਟੈਸਟ ਅਤੇ ਇਲਾਜ ਬਿਲਕੁੱਲ ਮੁਫ਼ਤ :...

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਆ ਦਾ ਟੈਸਟ ਅਤੇ ਇਲਾਜ ਬਿਲਕੁੱਲ ਮੁਫ਼ਤ : ਸਿਵਲ ਸਰਜਨ

47
0


ਸ਼੍ਰੀ ਮੁਕਤਸਰ ਸਾਹਿਬ 23 ਅਪ੍ਰੈਲ (ਰਾਜੇਸ਼ ਜੈਨ – ਰਾਜ਼ਨ ਜੈਨ) : ਸਿਵਲ ਸਰਜਨ ਡਾ. ਰੰਜੂ ਸਿੰਗਲਾ ਅਤੇ ਜ਼ਿਲ੍ਹਾ ਸਿਹਤ ਅਫਸਰ ਡਾ. ਦੁਪਿੰਦਰ ਕੁਮਾਰ ਨੇ ਸਿਵਲ ਸਰਜਨ ਦਫਤਰ ਵਿੱਖੇ ਗਮਲਿਆਂ ਆਦਿ ਦੀ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਲ 2025 ਤੱਕ ਪੰਜਾਬ ਵਿੱਚੋਂ ਮਲੇਰੀਆ ਨੂੰ ਖ਼ਤਮ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਜ਼ਿਲ੍ਹਾ ਸਿਹਤ ਵਿਭਾਗ ਸਰਗਰਮ ਹੈ। ਜ਼ਿਲ੍ਹੇ ਦੇ ਖ਼ਤਰੇ ਵਾਲੇ ਪ੍ਰਵਾਸੀ ਖੇਤਰ, ਸਕੂਲਾਂ, ਕਾਲਜਾਂ ਅਤੇ ਕਮਿਊਨਿਟੀ ਵਿੱਚ ਵਸੋਂ ਵਾਲੇ ਖੇਤਰਾਂ ਦੇ ਆਲੇ-ਦੁਆਲੇ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਨਿਰੰਤਰ ਜਾਗਰੂਕਤਾ ਫੈਲਾਈ ਜਾ ਰਹੀ ਹੈ।ਡਾ ਰੰਜੂ ਸਿੰਗਲਾ ਨੇ ਦੱਸਿਆ ਕਿ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਦੇ ਮੱਦੇਨਜ਼ਰ ਲੋਕਾਂ ਨੂੰ ਮਲੇਰੀਆ ਦੀ ਰੋਕਥਾਮ ਲਈ ਵੱਖ-ਵੱਖ ਥਾਵਾਂ ਤੇ ਸਮਾਮਗ ਕਰਕੇ ਜਾਗਰੁਕ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾਂ ਹੋਰ ਸਾਧਨਾਂ ਦੀ ਵਰਤੋਂ ਕਰਕੇ ਮੱਛਰ ਦੇ ਕੱਟਣ ਤੋਂ ਬਚਣ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਛੱਪੜਾਂ ਆਦਿ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਕੇ ਮੱਛਰ ਦੇ ਲਾਰਵੇ ਨੂੰ ਖਾਣ ਵਾਲੀ ਗੈਂਬੂਸੀਆ ਮੱਛੀ ਨੂੰ ਛੱਡ ਕੇ ਵੀ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕਦਾ ਹੈ।ਉਨਾ ਕਿਹਾ ਕਿ ਗਰਮੀਆਂ ਦੇ ਮੌਸਮ ਦੀ ਆਮਦ ਨਾਲ ਮੱਛਰਾਂ ਦੀ ਪੈਦਾਵਾਰ ਦੇ ਅਨੁਕੂਲ ਹੋਣ ਕਾਰਨ ਮੱਛਰਾਂ ਦੇ ਪ੍ਰਜਨਨ ਵਿੱਚ ਵਾਧਾ ਹੋਣਾ ਸ਼ੁਰੂ ਹੋ ਜਾਂਦਾ ਹੈ।ਸਿਹਤ ਵਿਭਾਗ, ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਗਰਮੀਆਂ ਦੇ ਮੌਸਮ ਦੀ ਸ਼ੁਰੂਆਤ ਤੋਂ ਹੀ ਸਰਗਰਮ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਮਲੇਰੀਆ ਵਿਰੋਧੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਬਿਮਾਰੀ ਦੀ ਸਰਗਰਮ ਨਿਗਰਾਨੀ ਨੂੰ ਵੀ ਵਧਾਉਣ ਲਈ ਕਿਹਾ ਹੈ। ਜ਼ਿਲ੍ਹੇ ਵਿੱਚ ਇਸ ਸਾਲ ਮਲੇਰੀਆ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਇਸ ਰੁਤਬੇ ਨੂੰ ਬਰਕਰਾਰ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਡਾ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਮਲੇਰੀਆ ਇੱਕ ਗੰਭੀਰ ਬਿਮਾਰੀ ਹੈ ਜੋ ਮਾਦਾ ਐਨੋਫਿਲਿਸ ਮੱਛਰ ਦੇ ਕੱਟਣ ਨਾਲ ਮਨੁੱਖਾਂ ਵਿੱਚ ਫੈਲਦੀ ਹੈ। ਇਹ ਮੱਛਰ ਜ਼ਿਆਦਾਤਰ ਰਾਤ ਵੇਲੇ ਕੱਟਦਾ ਹੈ ਅਤੇ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ।ਮਲੇਰੀਆ ਦੇ ਲੱਛਣ ਠੰਡ ਅਤੇ ਕਾਬੇਂ ਨਾਲ ਬੁਖਾਰ, ਤੇਜ ਬੁਖਾਰ ਅਤੇ ਸਿਰ ਦਰਦ, ਥਕਾਵਟ ਅਤੇ ਕਮਜੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਹੈ।ਉਨ੍ਹਾ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਆ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਹੈ।

LEAVE A REPLY

Please enter your comment!
Please enter your name here