Home ਧਾਰਮਿਕ ਕਪਿਲ ਨਾਗਪਾਲ ਦੇ ਦੇਹਾਂਤ ਦਾ ਦੁੱਖ ਸਾਂਝਾ ਕਰਨ ਪਹੁੰਚੇ ਕੈਬਨਿਟ ਮੰਤਰੀ ਅਮਨ...

ਕਪਿਲ ਨਾਗਪਾਲ ਦੇ ਦੇਹਾਂਤ ਦਾ ਦੁੱਖ ਸਾਂਝਾ ਕਰਨ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ

47
0


ਫਾਜ਼ਿਲਕਾ 23 ਅਪ੍ਰੈਲ (ਭਗਵਾਨ ਭੰਗੂ-ਲਿਕੇਸ਼ ਸ਼ਰਮਾ) : ਪਿਛਲੇ ਦਿਨੀਂ ਫਾਜ਼ਿਲਕਾ ਦੇ ਕਪਿਲ ਨਾਗਪਾਲ ਦਾ ਪਰਿਵਾਰ ਨਾਲ ਪਏ ਸਦੀਵੀ ਵਿਛੋੜੇ ਤੋਂ ਬਾਅਦ ਐਤਵਾਰ ਨੂੰ ਪਰਿਵਾਰ ਵੱਲੋਂ ਸਿਟੀ ਗਾਰਡਨ ਪੈਲੇਸ ਵਿਖੇ ਵਿਛੜੀ ਰੂਹ ਦੇ ਪ੍ਰਮਾਤਮਾ ਨਾਲ ਮੇਲ ਤੇ ਪਰਿਵਾਰ ਦੇ ਭਲੇ ਲਈ ਅਮਰਤਵਾਨੀ ਦਾ ਪਾਠ ਰੱਖਿਆ ਗਿਆ।ਇਸ ਮੌਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਤੇ ਉਨ੍ਹਾਂ ਦੀ ਪਤਨੀ,ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਪਹੁੰਚੇ।ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਨੇ ਕਪਿਲ ਨਾਗਪਾਲ ਦੇ ਦੇਹਾਂਤ ਤੇ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਪਰਿਵਾਰ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ।ਉਨ੍ਹਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਪ੍ਰਾਥਨਾ ਕਰਦੇ ਹਨ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਣ ਅਤੇ ਵਿਛੜੀ ਰੂਹ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਥਨਾ ਕਰਦੇ ਹਨ।

LEAVE A REPLY

Please enter your comment!
Please enter your name here