ਜਗਰਾਉਂ, 24 ਅਪ੍ਰੈਲ ( ਰਾਜਨ ਜੈਨ)-ਸਪਰਿੰਗ ਡਿਊ ਸਕੂਲ ਨਾਨਕਸਰ ਵਿਖੇ ਪ੍ਰਿੰਸੀਪਲ ਨਵਨੀਤ ਚੌਹਾਨ ਦੀ ਅਗਵਾਈ ਹੇਠ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਧਰਤੀ ਦਿਵਸ ਮਨਾਇਆ ਜਿਸ ਵਿਚ ਸਕੂਲ ਵਿਦਿਆਰਥੀਆਂ ਅਤੇ ਸਕੂਲ ਦੇ ਅਲਗ – ਅਲਗ ਹਾਊਸਾਂ ਵਿਚ ਸਲੋਗਨ ਮੇਕਿੰਗ ਅਤੇ ਚਾਰਟ ਮੇਕਿੰਗ ਕੰਪੀਟੀਸ਼ਨ ਕਰਵਾਇਆ ਗਿਆ। ਸਕੂਲ ਦੇ ਪ੍ਰਾਇਮਰੀ ਵਿੰਗ ਵਿਚ ਪ੍ਰਦੂਸ਼ਨ ਨੂੰ ਘਟ ਕਰਨ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਭਾਵ ਪੂਰਤ ਸਕਿਟ ਅਤੇ ਰਚਨਾਵਾਂ ਵੀ ਪੇਸ਼ ਕੀਤੀਆਂ ਗਈਆਂ। ਚਾਰਟ ਮੇਕਿੰਗ ਕੰਪੀਟੀਸ਼ਨ ਵਿਚ ਬੱਚਿਆਂ ਨੇ ਵਾਤਾਵਰਣ ਨੂੰ ਪ੍ਰਦੂਸ਼ਨ ਤੋਂ ਬਚਾਉਣ ਲਈ ਭਾਵ ਪੂਰਤ ਪੇਟਿੰਗ ਰਾਹੀਂ ਬੜੀ ਬਾਖੂਬੀ ਨਾਲ ਪੇਸ਼ ਕੀਤਾ ਅਤੇ ਸਲੋਗਨ ਰਾਇਟਿੰਗ ਰਾਹੀਂ ਵਾਤਾਵਰਨ ਨੂੰ ਬਚਾਉਣ ਲਈ ਛੋਟੇ – ਛੋਟੇ ਭਾਵਪੂਰਨ ਸੰਦੇਸ਼ ਲਿਖੇ। ਇਸ ਮੌਕੇ ਵਾਈਸ ਪ੍ਰਿੰਸੀਪਲ ਬੇਅੰਤ ਬਾਵਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਜਿੰਦਗੀ ਵਿਚ ਘੱਟੋ ਘੱਟ 5 ਦਰੱਖਤ ਲਾਉਣੇ ਚਾਹੀਦੇ ਹਨ ਅਤੇ ਜਿਸਦੀ ਸ਼ੁਰੂਆਤ ਸਾਨੂੰ ਹੁਣ ਵਿਦਿਆਰਥੀ ਜੀਵਨ ਤੋਂ ਹੀ ਸ਼ੁਰੂ ਕਰਾ ਦੇਣੀ ਚਾਹੀਦੀ ਹੈ। ਇਸ ਮੌਕੇ ਸਮੂਹ ਸਟਾਫ ਮੈਂਬਰ ਬਲਜੀਤ ਕੌਰ, ਕੁਲਦੀਪ ਕੌਰ, ਅੰਜੂ ਬਾਲਾ, ਸਤਿੰਦਰਪਾਲ ਕੌਰ ਅਤੇ ਮੈਨੇਜਮੈਂਟ ਮੈਂਬਰ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਸਿੰਘ ਅਤੇ ਮੈਨੇਜਰ ਮਨਦੀਪ ਚੌਹਾਨ ਹਾਜਿਰ ਸਨ।