ਲੋਕ ਸਭਾ ਜ਼ਿਮਨੀ ਚੋਣ ਜਲੰਧਰ ਦੇ ਵੋਟਰਾਂ ਨੂੰ ਡਾ ਸੁੱਖੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਲਾਂਪੁਰ ਦਾਖਾ 24 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਪਾਰਟੀ ਦਾ ਇਤਿਹਾਸ ਬਹੁਤ ਹੀ ਗੌਰਵਮਈ ਰਿਹਾ ਹੈ। ਪੰਜਾਬ ਦੇ ਹੱਕਾਂ ਅਤੇ ਹਿੱਤਾ ਲਈ ਸਾਡੇ ਵੱਡੇ ਵਡੇਰਿਆਂ ਨੇ ਮਹਾਨ ਕੁਰਬਾਨੀਆਂ ਕੀਤੀਆਂ ਹਨ ਅਤੇ ਪੰਜਾਬ ਦੇ ਭਲੇ ਲਈ ਇਸ ਪਾਰਟੀ ਦਾ ਮਜ਼ਬੂਤ ਹੋਣਾ ਬੜਾ ਜਰੂਰੀ ਹੈ।
ਮੇਰੀ ਅੱਜ ਜੋ ਵੀ ਰਾਜਨੀਤਕ ਹੋਦ ਹੈ ਉਹ ਸ਼੍ਰੋਮਣੀ ਅਕਾਲੀ ਦਲ ਕਰਕੇ ਹੀ ਹੈ। ਫਿਲਹਾਲ ਸਾਰੀਆਂ ਗੱਲਾਂ ਨੂੰ ਛੱਡ ਕੇ ਪਾਰਟੀ ਦੀ ਹੋਂਦ ਨੂੰ ਬਚਾਉਣ ਲਈ ਮੇਰੀ ਲੋਕ ਸਭਾ ਹਲਕਾ ਜਲੰਧਰ ਦੇ ਵੋਟਰਾਂ ਨੂੰ ਅਪੀਲ ਹੈ ਕਿ ਡਾ ਸੁਖਵਿੰਦਰ ਕੁਮਾਰ ਸੁੱਖੀ ਜੀ ਜੋ ਕਿ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਹਨ ਬਹੁਤ ਹੀ ਵਧੀਆਂ ਇਨਸਾਨ ਹਨ ਅਤੇ ਵਿਧਾਨ ਸਭਾ ਵਿੱਚ ਮੇਰੇ ਸਾਥੀ ਵੀ ਹਨ। ਜਿੱਥੇ ਇਕ ਡਾਕਟਰ ਦੇ ਤੌਰ ਤੇ ਉਹ ਬਹੁਤ ਚੰਗੇ ਢੰਗ ਨਾਲ ਲੋਕਾਂ ਦੀ ਸੇਵਾ ਨਿਭਾ ਰਹੇ ਹਨ ਅਤੇ ਉੱਥੇ ਹੀ ਬਤੌਰ ਐਮ.ਐਲ.ਏ ਆਪਣੀ ਜਿੰਮੇਵਾਰੀ ਨੂੰ ਬਹੁਤ ਵਧਿਆ ਤਰੀਕੇ ਨਾਲ ਨਿਭਾਇਆ ਹੈ।
ਇਹ ਚੋਣ ਉਹ ਆਪਣੇ ਲਈ ਨਈ ਸਗੋ ਪਾਰਟੀ ਦੀ ਮਜ਼ਬੂਤੀ ਲਈ ਲੜ ਰਹੇ ਹਨ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਕੇ ਆਪਾ ਵੱਧ ਤੋ ਵੱਧ ਵੋਟਾਂ ਪਾ ਕੇ ਉਨ੍ਹਾਂ ਨੂੰ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਾਮਯਾਬ ਕਰੀਏ।