Home crime ਪਤੀ ਦਾ ਕਤਲ ਕਰਨ ਵਾਲੀ ਔਰਤ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ

ਪਤੀ ਦਾ ਕਤਲ ਕਰਨ ਵਾਲੀ ਔਰਤ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ

97
0


ਜਗਰਾਓਂ, 24 ਅਪ੍ਰੈਲ ( ਰਾਜੇਸ਼ ਜੈਨ, ਭਗਵਾਨ ਭੰਗੂ )- ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਨੂੰ ਝਾਂਸੀ ਰਾਣੀ ਚੌਕ ਨੇੜੇ ਗਲੀ ’ਚ ਆਪਣੇ ਪਤੀ ਦਾ ਗਲਾ ਘੁੱਟ ਕੇ ਹੱਤਿਆ ਕਰਨ ਵਾਲੀ ਔਰਤ ਨੂੰ ਅਦਾਲਤ ’ਚ ਪੇਸ਼ ਕਰਕੇ ਪੁੱਛਗਿੱਛ ਲਈ ਪੰਜ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਹੀਰਾ ਸਿੰਘ ਨੇ ਦੱਸਿਆ ਕਿ ਘਰੇਲੂ ਝਗੜੇ ਕਾਰਨ ਗੁਰਮੀਤ ਕੌਰ ਨੇ ਰਾਤ ਸਮੇਂ ਆਪਣੇ ਪਤੀ ਪ੍ਰਕਾਸ਼ ਉਰਫ ਸੋਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ ਅਤੇ ਕਤਲ ਤੋਂ ਬਾਅਦ ਉਹ ਰਾਤ ਭਰ ਪ੍ਰਕਾਸ਼ ਦੀ ਲਾਸ਼ ਕੋਲ ਹੀ ਰਹੀ। ਸਵੇਰੇ ਉਸ ਨੇ ਆਪਣੇ ਪੇਕੇ ਘਰ ਤੋਂ ਆਪਣੀ ਮਾਂ ਅਤੇ ਭਰਾ ਨੂੰ ਬੁਲਾਇਆ ਅਤੇ ਬਾਅਦ ਵਿੱਚ ਰੌਲਾ ਪਾਇਆ ਅਤੇ ਰੋਣਾ ਸ਼ੁਰੂ ਕਰ ਦਿੱਤਾ। ਮ੍ਰਿਤਕ ਦੇ ਭਤੀਜੇ ਵਰਿੰਦਰ ਦੇ ਬਿਆਨਾਂ ’ਤੇ ਥਾਣਾ ਸਿਟੀ ਜਗਰਾਉਂ ਵਿੱਚ ਗੁਰਮੀਤ ਕੌਰ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੰਸਪੈਕਟਰ ਹੀਰਾ ਸਿੰਘ ਨੇ ਦੱਸਿਆ ਕਿ ਮੁੱਹਲਾ ਨਿਵਾਸੀਆਂ ਮੁਤਾਬਕ ਉਸ ਰਾਤ ਮੋਟਰਸਾਈਕਲ ’ਤੇ ਦੋ ਵਿਅਕਤੀ ਉਨ੍ਹਾਂ ਦੇ ਘਰ ਆਏ ਸਨ। ਪੁਲਿਸ ਰਿਮਾਂਡ ਦੌਰਾਨ ਉਕਤ ਵਿਅਕਤੀਆਂ ਬਾਰੇ ਉਸ ਪਾਸੋਂ ਪਾਸੋਂ ਪੁੱਛਗਿੱਛ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਇਸ ਕਤਲ ਮਾਮਲੇ ਵਿਚ ਗੁਰਮੀਤ ਕੌਰ ਦਾ ਸਾਥ ਦੇਣ ਵਾਲੇ ਉਸਦੇ ਦੋ ਨਜ਼ਦੀਕੀ ਸਾਥੀਆਂ ਨੂੰ ਵੀ ਗਿਰਫਤਾਰ ਕਰ ਲਿਆ ਗਿਆ ਹੈ। ਪਰ ਇਸ ਗੱਲ ਦੀ ਪੁਸ਼ਟੀ ਫਿਲਹਾਲ ਕੋਈ ਵੀ ਪੁਲਿਸ ਅਧਿਕਾਰੀ ਨਹੀਂ ਕਰ ਰਿਹਾ। ਮੰਗਲਵਾਰ ਨੂੰ ਪ੍ਰੈਸ ਕਾਨਫਰੰਸ ਕਰਕੇ ਪੁਲਿਸ ਇਸ ਕਤਲ ਨੂੰ ਟਰੇਸ ਕਰਨ ਅਤੇ ਦੋਸ਼ੀਆਂ ਦੀ ਗਿਰਫਤਾਰੀ ਦਾ ਖੁਲਾਸਾ ਕਰ ਸਕਦੀ ਹੈ।

LEAVE A REPLY

Please enter your comment!
Please enter your name here