ਅੰਮ੍ਰਿਤਸਰ 25 ਅਪ੍ਰੈਲ (ਬੋਬੀ ਸਹਿਜਲ – ਧਰਮਿੰਦਰ) : ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਨੇ ਇਕ ਸਾਲ ਦੇ ਅੰਦਰ ਅੰਦਰ ਹੀ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਕਿ ਇਕ ਇਤਿਹਾਸਿਕ ਪਹਿਲ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਅੱਜ ਨਗਰ ਪੰਚਾਇਤ ਅਜਨਾਲਾ ਵਿਖੇ 29 ਸਫਾਈ ਸੇਵਕਾਂ ਨੂੰ ਪੱਕੇ ਹੋਣ ਦੇ ਨਿਯੁਕਤੀ ਪੱਤਰ ਵੰਡਣ ਸਮੇਂ ਕੀਤਾ।ਧਾਲੀਵਾਲ ਨੇ ਦੱਸਿਆ ਕਿ ਇਹ ਸਾਰੇ ਸਫਾਈ ਸੇਵਕ ਪਹਿਲਾਂ ਠੇਕੇਦਾਰ ਰਾਹੀਂ ਕੰਮ ਕਰਦੇ ਸੀ ਅਤੇ ਇਨਾਂ ਦੀ ਤਨਖਾਹ ਵੀ ਬਹੁਤ ਘੱਟ ਸੀ ਨੂੰ ਅੱਜ ਸਥਾਈ ਤੌਰ ਤੇ ਨਗਰ ਪੰਚਾਇਤ ਅਜਨਾਲਾ ਵਿੱਖੇ ਰਖ ਲਿਆ ਗਿਆ ਹੈ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਪਹਿਲਾ ਮੁੱਖ ਮਕਸਦ ਸੂਬੇ ਭਰ ਵਿਚੋਂ ਬੇਰੋਜ਼ਗਾਰੀ ਨੂੰ ਖਤਮ ਕਰਨਾ ਸੀ ਅਤੇ ਜਿਨਾਂ ਵਿਭਾਗਾਂ ਵਿੱਚ ਠੇਕੇ ਦੇ ਆਧਾਰ ’ਤੇ ਕੱਚੇ ਕਰਮਚਾਰੀ ਹਨ ਨੂੰ ਪੱਕਾ ਕਰਨਾ ਹੈ। ਉਨਾਂ ਦੱਸਿਆ ਕਿ ਦੋ ਮਹੀਨਿਆਂ ਦੇ ਅੰਦਰ ਅੰਦਰ ਹੀ ਸਰਕਾਰੀ ਵਿਭਾਗਾਂ ਵਿਚੋਂ ਕੱਚੇ ਸ਼ਬਦ ਹਟਾ ਹੀ ਦਿੱਤਾ ਜਾਵੇਗਾ ਅਤੇ ਸਭ ਨੌਜਵਾਨਾਂ ਨੂੰ ਸਥਾਈ ਤੌਰ ਤੇ ਨੌਕਰੀਆਂ ਦਿੱਤੀਆਂ ਜਾਣਗੀਆਂ।ਧਾਲੀਵਾਲ ਨੇ ਦੱਸਿਆ ਕਿ ਪਹਿਲੀਆਂ ਸਰਕਾਰਾਂ ਨੇ ਬਸ ਗੱਲਾਂ ਹੀ ਕੀਤੀਆਂ ਹਨ ਅਤੇ ਕਿਸੇ ਵੀ ਸਰਕਾਰੀ ਮੁਲਾਜਮ ਨੂੰ ਪੱਕਾ ਤੱਕ ਨਹੀਂ ਕੀਤਾ।ਉਨਾਂ ਕਿਹਾ ਕਿ ਅਸੀਂ ਗੱਲਾਂ ਨਹੀਂ ਕਰਦੇ ਸਗੋਂ ਕੰਮ ਨੂੰ ਨੇਪੜੇ ਚਾੜ੍ਹਦੇ ਹਾਂ।ਉਨਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਸਰਕਾਰ ਨੇ ਆਪਣੇ ਪਹਿਲੇ ਸਾਲ ਦੇ ਅੰਦਰ ਅੰਦਰ ਹੀ ਨੌਜਵਾਨਾਂ ਨੂੰ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।ਜਦਕਿ ਪਹਿਲੀਆਂ ਸਰਕਾਰਾਂ ਅਖਿਰਲੇ ਸਾਲ ਵਿੱਚ ਕੇਵਲ ਵੋਟਾਂ ਲੈਣ ਲਈ ਨੌਕਰੀਆਂ ਦੇਣ ਦਾ ਢੌਂਗ ਰਚਦੀਆਂ ਸਨ। ਉਨਾਂ ਕਿਹਾ ਕਿ ਸਰਕਾਰੀ ਭਰਤੀ ਵਿੱਚ ਪੂਰੀ ਪਾਰਦਰਸ਼ਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਪ੍ਰਤੀ ਅਤੇ ਜੀਰੋ ਟਾਲਰੈਂਸ ਦੀ ਨੀਤੀ ਤੇ ਕੰਮ ਕਰੇ ਹਾਂ ਅਤੇ ਆਉਂਦੇ ਕੁਝ ਹੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਮੁਹੱਈਆਂ ਕਰਵਾਈਆਂ ਜਾਣਗੀਆਂ।ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿਲੋਂ,ਬਲਦੇਵ ਸਿੰਘ ਬੱਬੂ ਚੇਤਨਪੁਰਾ,,ਖੁਸ਼ਪਾਲ ਸਿੰਘ ਧਾਲੀਵਾਲ,ਗੁਰਦੇਵ ਸਿੰਘ ਵਾਰਡ ਇੰਚਾਰਜ, ਗੁਰਨਾਮ ਸ਼ਿਘ, ਨਰਿੰਦਰਪਾਲ ਸਿੰਘ ਢਿਲੋਂ,ਅਮਿਤ ਔਲ, ਗੁਰਜੰਟ ਸਿੰਘ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।