Home ਪਰਸਾਸ਼ਨ ਨਾੜ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਨਾੜ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ

37
0


ਅੰਮ੍ਰਿਤਸਰ, 25 ਅਪ੍ਰੈਲ (ਅਸ਼ਵਨੀ ਕੁਮਾਰ) : ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਈਨ ਰਾਹੀਂ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਾ ਕੇ ਸਾੜਨ ’ਤੇ ਵੀ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਕਣਕ ਦੀ ਕਟਾਈ ਜ਼ਿਆਦਾਤਰ ਕੰਬਾਈਨ ਮਸ਼ੀਨ ਦੁਆਰਾ ਕੀਤੀ ਜਾਂਦੀ ਹੈ ਅਤੇ ਕਣਕ ਦੇ ਨਾੜ ਨੂੰ ਪੈਲੀ ਵਿਚ ਛੱਡ ਦਿੱਤਾ ਜਾਂਦਾ ਹੈ।ਬਾਅਦ ਵਿਚ ਨਾੜ ਨੂੰ ਅੱਗ ਲਾ ਕੇ ਸਾੜਿਆ ਜਾਂਦਾ ਹੈ। ਕਈ ਵਾਰ ਕਣਕ ਦੇ ਨਾੜ ਨੂੰ ਨਸ਼ਟ ਕਰਨ ਦੇ ਮੰਤਵ ਲਈ ਲਗਾਈ ਅੱਗ ਨਾਲ ਲਾਗਲੀਆਂ ਫ਼ਸਲਾਂ, ਘਰਾਂ, ਦਰਖ਼ਤਾਂ, ਪਸ਼ੂਆਂ ਵਗੈਰਾ ਨੂੰ ਵੀ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜਿਸ ਨਾਲ ਕਾਫੀ ਮਾਲੀ/ਜਾਨੀ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਧਰਤੀ ਵਿਚਲੇ ਕਈ ਤੱਤ ਤਬਾਹ ਹੋ ਜਾਂਦੇ ਹਨ ਅਤੇ ਧਰਤੀ ਦੀ ਉਪਜਾਊ ਸ਼ਕਤੀ ’ਤੇ ਵੀ ਅਸਰ ਪੈਂਦਾ ਹੈ। ਸਿੱਟੇ ਵਜੋਂ ਜਨਜੀਵਨ ਪ੍ਰਭਾਵਿਤ ਹੁੰਦਾ ਹੈ ਅਤੇ ਵਾਤਾਵਰਨ ਵੀ ਗੰਧਲਾ ਹੁੰਦਾ ਹੈ। ਇਸ ਲਈ ਇਸ ਸਥਿਤੀ ਨੂੰ ਮੁੱਖ ਰੱਖਦਿਆਂ ਦੇ ਨਾੜ ਨੂੰ ਅੱਗ ਲਾ ਕੇ ਸਾੜਨ ਤੋਂ ਰੋਕਣ ਦੀ ਅਤਿਅੰਤ ਜ਼ਰੂਰਤ ਹੈ।ਇਸ ਲਈ ਇਹ ਹੁਕਮ 11 ਜੂਨ 2023 ਤੱਕ ਲਾਗੂ ਰਹਿਗਾ।

LEAVE A REPLY

Please enter your comment!
Please enter your name here