Home ਪਰਸਾਸ਼ਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਸਵੈ-ਰੋਜ਼ਗਾਰ ਸ਼ੁਰੂ ਕਰਨ ਸਬੰਧੀ ਕੈਂਪ 26...

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਸਵੈ-ਰੋਜ਼ਗਾਰ ਸ਼ੁਰੂ ਕਰਨ ਸਬੰਧੀ ਕੈਂਪ 26 ਅਪ੍ਰੈਲ ਨੂੰ

29
0


ਤਰਨ ਤਾਰਨ, 25 ਅਪ੍ਰੈਲ (ਰੋਹਿਤ ਗੋਇਲ – ਅਸ਼ਵਨੀ) :ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਤੇ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਚੈਅਰਮੇਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਇਸੇ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ ਮਿਤੀ 26 ਅਪ੍ਰੈਲ, 2023 ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਸਬੰਧੀ ਕੈਂਪ ਲਗਾਇਆ ਜਾ ਰਿਹਾ ਹੈ।ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜ਼ਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਪ੍ਰਭਜੋਤ ਸਿੰਘ ਵਲੋਂ ਦੱਸਿਆ ਗਿਆ ਕਿ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜਿਲ੍ਹਾ ਮੈਨੇਜਰ ਐਸ. ਸੀ. ਐਫ. ਸੀ ਤਰਨ ਤਾਰਨ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ / ਟ੍ਰੇਨਿੰਗ / ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਚਾਹਵਾਨ ਪ੍ਰਾਰਥੀਆਂ ਨੂੰ ਸਕੀਮਾਂ ਦਾ ਲਾਭ ਦੇਣ ਲਈ ਵੱਖ-ਵੱਖ ਵਿਭਾਗੀ ਸਕੀਮਾਂ ਅਧੀਨ ਮੌਕੇ ਤੇ ਹੀ ਫਾਰਮ ਵੀ ਭਰਵਾਏ ਜਾਣਗੇ ਅਤੇ ਇਸ ਤੋਂ ਇਲਾਵਾ ਬੇਰੋਜ਼ਗਾਰ ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਇਸ ਕੈਂਪ ਵਿੱਚ ਆਈ ਬੈਕਸ ਵਰਲਡ ਕੰਪਨੀ ਵੱਲੋਂ ਵੀ ਭਾਗ ਲਿਆ ਜਾ ਰਿਹਾ ਹੈ, ਆਈ ਬੈਕਸ ਵਰਲਡ ਕੰਪਨੀ ਵਿੱਚ ਇੰਟਰਵਿਉ ਲਈ ਉਮੀਦਵਾਰ ਦੀ ਘੱਟੋ-ਘੱਟ ਯੋਗਤਾ ਬਾਰਵੀਂ ਪਾਸ, ਉਮਰ 18 ਤੋਂ 23 ਸਾਲ ਹੋਵੇ।ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਧਿਕਾਰੀ, ਵੱਲੋ ਦੱਸਿਆ ਗਿਆ ਕਿ ਸਵੈ-ਰੋਜ਼ਗਾਰ / ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ ਮਿਤੀ 26 ਅਪ੍ਰੈਲ, 2023 ਨੂੰ ਸਵੇਰੇ 10 ਵਜੇ ਤੋਂ ਦੁਪਿਹਰ 01 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਆਪਣੇ ਪੜਾਈ ਅਤੇ ਬੈਂਕ ਪਾਸਬੁੱਕ, ਅਧਾਰ ਕਾਰਡ, ਪੈਨ ਕਾਰਡ, ਪਾਸਪੋਰਟ ਸਾਈਜ਼ ਤਿੰਨ ਫੋਟੋ ਤੇ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਸਵੈ-ਰੋਜ਼ਗਾਰ / ਰੋਜ਼ਗਾਰ ਕੈਂਪ ਵਿੱਚ ਭਾਗ ਲੈ ਸਕਦੇ ਹਨ। ਰੋਜ਼ਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਸਵੈ-ਰੋਜ਼ਗਾਰ / ਰੋਜ਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ, ਤਾਂ ਜੋ ਬੇਰੋਜਗਾਰ ਉਮੀਦਵਾਰ ਵੱਖ-ਵੱਖ ਵਿਭਾਗੀ ਸਕੀਮਾਂ ਅਧੀਨ ਆਪਣਾ ਸਵੈ-ਰੋਜ਼ਗਾਰ ਕੰਮ ਸ਼ੁਰੂ ਕਰ ਸੱਕਣ ਜਾਂ ਰੋਜ਼ਗਾਰ ਪ੍ਰਾਪਤ ਕਰ ਸੱਕਣ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here