Home ਪਰਸਾਸ਼ਨ 13 ਮਈ ਨੂੰ ਲਗਣ ਜਾ ਰਹੀ ਹੈ ਨੈਸ਼ਨਲ ਲੋਕ ਅਦਾਲਤ – ਪੁਸ਼ਪਿੰਦਰ...

13 ਮਈ ਨੂੰ ਲਗਣ ਜਾ ਰਹੀ ਹੈ ਨੈਸ਼ਨਲ ਲੋਕ ਅਦਾਲਤ – ਪੁਸ਼ਪਿੰਦਰ ਸਿੰਘ, ਸਿਵਲ ਜੱਜ

49
0


ਅੰਮ੍ਰਿਤਸਰ 25 ਅਪ੍ਰੈਲ (ਲਿਕੇਸ਼ ਸ਼ਰਮਾ – ਅਸ਼ਵਨੀ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ,ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਹਰਪ੍ਰੀਤ ਕੌਰ ਰੰਧਾਵਾ,ਮਾਨਯੋਗ ਜਿਲ੍ਹਾ ਅਤੇ ਸੈਸ਼ਨ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਏਡੀਸੀਪੀ (ਡੀ), ਪੀ ਐਸ ਪੀ ਸੀ ਐਲ, ਬੈਂਕਾ ਦੇ ਪ੍ਰਮੁੱਖਾ ਅਤੇ ਬੀਮਾਂ ਕੰਪਨੀਆ ਦੇ ਅਫਸਰ ਸ਼ਾਮਿਲ ਹੋਏ। ਇਸ ਦੌਰਾਣ ਸਭਨੂੰ 13 ਮਈ 2023 ਨੂੰ ਲਗਣ ਜਾ ਰਹੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਵਿੱਚ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਹਦਾਇਤਾ ਜਾਰੀ ਕੀਤੀਆ ਗਈਆਂ ਤਾਂ ਜੋ ਆਮ ਜਨਤਾ ਨੂੰ ਇਸ ਦਾ ਲਾਭ ਮਿਲ ਸਕੇੇ।ਇਸ ਦੌਰਾਨ ਇਹ ਵੀ ਦੱਸਿਆ ਗਿਆ ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਜਾ ਰਹੀ ਹੈ।ਪੁਸ਼ਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜਿਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸ ਨਿਪਟਾਰੇ ਲਈ ਰੱਖੇ ਜਾਣਗੇ।ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ।ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।

LEAVE A REPLY

Please enter your comment!
Please enter your name here