ਬਟਾਲਾ, 25 ਅਪ੍ਰੈਲ (ਬੋਬੀ ਸਹਿਜਲ – ਧਰਮਿੰਦਰ) : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਉਮਰਪੁਰਾ ਵਿਖੇ ਲੋਕਾਂ ਦੀ ਲੰਬੀ ਸਮੱਸਿਆ ਦਾ ਨਿਪਟਾਰ ਕਰਦਿਆਂ ਬਾਬਾ ਭੜੋਲੇ ਸ਼ਾਹ ਵਾਲੀ ਸੜਕ ਦੀ ਨਵੀਂ ਉਸਾਰੀ ਲੁੱਕ ਵਾਲੀ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਦੁਕਾਨਦਾਰਾਂ ਤੇ ਲੋਕਾਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਜਿਸ ਤਰਾਂ ਵਿਕਾਸ ਦੇ ਕੰਮ ਤੇਜ਼ਗਤੀ ਨਾਲ ਕੀਤੇ ਜਾ ਰਹੇ ਹਨ, ਉਹ ਪਹਿਲਾਂ ਵੇਖਣ ਨੂੰ ਨਹੀਂ ਮਿਲੇ।ਇਸ ਮੌਕੇ ਆਪ ਪਾਰਟੀ ਦੇ ਆਗੂ ਤੇ ਵਲੰਟੀਅਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਲਕਾ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਗਏ ਹਨ ਅਤੇ ਹਰੇਕ ਗਰੰਟੀ ਇੱਕ-ਇੱਕ ਕਰਕੇ ਪੂਰੀ ਕੀਤੀ ਜਾ ਰਹੀ ਹੈ।ਉਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਮਹਿਜ ਇੱਕ ਸਾਲ ਅੰਦਰ ਕਰਵਾਏ ਗਏ ਵਿਕਾਸ ਕੰਮਾਂ ਤੇ ਲੋਕਪੱਖੀ ਨੀਤੀਆਂ ਤੋਂ ਲੋਕ ਖੁਸ਼ ਹਨ ਅਤੇ ਆਪ ਪਾਰਟੀ ਦਾ ਦਿਨ-ਬ-ਦਿਨ ਲੋਕਾਂ ਵਿੱਚ ਆਧਾਰ ਵੱਧ ਰਿਹਾ ਹੈ।ਉਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਕ, 28,000 ਤੋਂ ਵੱਧ ਸਰਕਾਰੀ ਨੋਕਰੀਆਂ, ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦੇਣ ਸਮੇਤ ਵੱਖ-ਵੱਖ ਖੇਤਰ ਵਿੱਚ ਲੋਕਹਿੱਤ ਲਈ ਖਾਸ ਉਪਰਾਲੇ ਕੀਤੇ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕੀਤਾ ਗਿਆ ਹੈ।
ਵਿਧਾਨ ਸਭਾ ਹਲਕਾ ਬਟਾਲਾ ਤੇ ਖਾਸਕਰਕੇ ਸ਼ਹਿਰ ਬਟਾਲਾ ਦੇ ਵਿਕਾਸ ਤੇ ਸੁੰਦਰੀਕਰਨ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਦਿਨ ਰਾਤ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਸ਼ਹਿਰ ਦੇ ਵਿਕਾਸ ਕੰਮਾਂ ਲਈ ਯਤਨਸ਼ੀਲ ਹਨ ਤੇ ਉਨਾਂ ਦੀ ਦਿਲੀ ਤਮੰਨਾ ਹੈ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਵਿਕਾਸ ਕਾਰਜਾਂ ਤੇ ਸੁੰਦਰੀਕਰਨ ਪੱਖੋ ਸੂਬੇ ਦਾ ਮੋਹਰੀ ਸ਼ਹਿਰ ਬਣਾਇਆ ਜਾਵੇ।