Home ਪਰਸਾਸ਼ਨ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ...

ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

48
0

ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ ( ਰਾਜਨ ਜੈਨ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ 13 ਮਈ ਨੂੰ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਮਨਪ੍ਰੀਤ ਕੌਰ ਨੇ ਬੈਂਕ ਅਧਿਕਾਰੀਆਂ, ਬੀਮਾ ਅਧਿਕਾਰੀਆਂ, ਵਾਟਰ ਸਪਲਾਈ, ਪੀ.ਐਸ.ਪੀ.ਸੀ.ਐੱਲ ਅਤੇ ਬੀ.ਐਸ.ਐਨ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਨੁੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਹਰੇਕ ਤਰ੍ਹਾਂ ਦੇ ਰਾਜੀਨਾਮੇਯੋਗ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਹੋ ਸਕੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਆਮ ਪਬਲਿਕ ਨੂੰ ਫਾਈਦਾ ਪਹੁੰਚਾਇਆ ਜਾ ਸਕੇ।ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਅਦਾਲਤਾਂ ਵਿੱਚ ਆਪਣੇ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਕਰਨ ਲਈ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਾਉਣ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਮਾਫ ਹੋ ਜਾਂਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।

LEAVE A REPLY

Please enter your comment!
Please enter your name here